JALANDHAR WEATHER

ਬੇਹੱਦ ਚਿੰਤਾਜਨਕ ਹੈ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ- ਸੁਨੀਲ ਜਾਖੜ

ਚੰਡੀਗੜ੍ਹ, 6 ਅਪ੍ਰੈਲ- ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰ ਕਿਹਾ ਕਿ ਜਲੰਧਰ ਅਤੇ ਅੰਮ੍ਰਿਤਸਰ ਵਿਚ ਬੀਤੀ ਰਾਤ ਹੋਏ ਬੰਬ ਧਮਾਕੇ ਬਹੁਤ ਚਿੰਤਾ ਦਾ ਵਿਸ਼ਾ ਹਨ, ਪਰ ਇਸ ਤੋਂ ਵੀ ਵੱਧ ਚਿੰਤਾਜਨਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਬਿਆਨ ਹੈ। ਪੰਜਾਬ ਦੇ ਡੀ.ਜੀ.ਪੀ. ਕਹਿ ਰਹੇ ਹਨ ਕਿ ਇਸ ਪਿੱਛੇ ਪਾਕਿਸਤਾਨ ਦੀ ਆਈ.ਐਸ.ਆਈ. ਹੈ, ਪਰ ਮੁੱਖ ਮੰਤਰੀ ਰਾਜਨੀਤੀ ਤੋਂ ਪ੍ਰੇਰਿਤ ਹੋ ਕੇ ਗੈਰ-ਜ਼ਿੰਮੇਵਾਰਾਨਾ ਬਿਆਨ ਦੇ ਰਹੇ ਹਨ। ਇਸ ਪਿੱਛੇ ਮੁੱਖ ਮੰਤਰੀ ਦੀ ਘਬਰਾਹਟ ਅਤੇ ਆਪਣੀ ਕੁਰਸੀ ਗੁਆਉਣ ਦਾ ਡਰ ਬੋਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਬਿਹਤਰ ਹੋਵੇਗਾ ਜੇਕਰ ਉਹ ਆਪਣੀ ਕੁਰਸੀ ਦੀ ਚਿੰਤਾ ਛੱਡ ਦੇਣ ਅਤੇ ਵਿਧਾਇਕਾਂ ਦੀ ਪੈਰਵੀ ਕਰਨ ਲਈ ਪੁਲਿਸ ਤਾਇਨਾਤ ਕਰਨ ਦੀ ਬਜਾਏ, ਉਨ੍ਹਾਂ ਨੂੰ ਉਨ੍ਹਾਂ ਦਾ ਅਸਲ ਕੰਮ ਕਰਨ ਦੇਣ ਅਤੇ ਜੇਕਰ ਵਿਧਾਇਕਾਂ ਨੇ ਜਾਣ ਦਾ ਫੈਸਲਾ ਕੀਤਾ ਹੈ, ਤਾਂ ਪੁਲਿਸ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਰੋਕ ਨਹੀਂ ਸਕੇਗੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ