ਬੰਬ ਧਮਾਕਿਆਂ ਰੋਕਣ ’ਚ ਫੇਲ੍ਹ ਮਾਨ ਸਰਕਾਰ, ਹੁਣ ਭਾਜਪਾ ‘ਤੇ ਲਾ ਰਹੀ ਝੂਠੇ ਦੋਸ਼- ਅਸ਼ਵਨੀ ਸ਼ਰਮਾ
ਚੰਡੀਗੜ੍ਹ, 6 ਮਈ- “ਨਾ ਘਸੁੰਨ ਮਾਰਦਾ, ਨਾ ਲੱਤ ਮਾਰਦਾ — ਰੱਬ ਜਦੋਂ ਵੀ ਮਾਰਦਾ, ਮੱਤ ਹੀ ਮਾਰਦਾ। ਭਗਵੰਤ ਮਾਨ ਜੀ, ਲੱਗਦਾ ਹੈ ਤੁਹਾਡੀ ਮਾਨਸਿਕ ਹਾਲਤ ਠੀਕ ਨਹੀਂ ਰਹੀ। ਤੁਹਾਨੂੰ ਅਸਤੀਫ਼ਾ ਦੇ ਕੇ ਆਪਣਾ ਢੰਗ ਨਾਲ ਇਲਾਜ ਕਰਵਾਉਣਾ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੀਤਾ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੈ ਅਤੇ ਇਸ ਦੀ ਸੁਰੱਖਿਆ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ, ਪਰ ਮਾਨ ਸਰਕਾਰ ਹਰ ਮੋਰਚੇ ’ਤੇ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਭਾਜਪਾ ’ਤੇ ਚਿੱਕੜ ਸੁੱਟਣਾ ਘਟੀਆ ਅਤੇ ਗੈਰ-ਜ਼ਿੰਮੇਵਾਰਾਨਾ ਰਾਜਨੀਤੀ ਹੈ।
ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਦੀ ਜਨਤਾ ਗੋਲੀਆਂ, ਬੰਬ ਧਮਾਕਿਆਂ, ਕਤਲਾਂ ਅਤੇ ਨਿੱਤ ਵੱਧ ਰਹੀਆਂ ਅਪਰਾਧਕ ਵਾਰਦਾਤਾਂ ਦਾ ਸੰਤਾਪ ਭੋਗ ਰਹੀ ਹੈ, ਜੋ ਆਮ ਆਦਮੀ ਪਾਰਟੀ ਸਰਕਾਰ ਦੀ ਨਿਕੰਮੀ ਕਾਨੂੰਨ-ਵਿਵਸਥਾ ਦੀ ਸਿੱਧੀ ਨਿਸ਼ਾਨੀ ਹੈ।
ਅਸ਼ਵਨੀ ਸ਼ਰਮਾ ਨੇ ਦੋਹਰਾਇਆ ਕਿ ਭਾਜਪਾ ਲਈ ਪੰਜਾਬ ਦੀ ਅਮਨ-ਸ਼ਾਂਤੀ, ਸੁਰੱਖਿਆ ਅਤੇ ਭਾਈਚਾਰਕ ਸਾਂਝ ਸਭ ਤੋਂ ਪਹਿਲਾਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਨਾਲ ਖੜ੍ਹੀ ਰਹੀ ਹੈ ਅਤੇ ਅੱਗੇ ਵੀ ਡੱਟ ਕੇ ਖੜ੍ਹੀ ਰਹੇਗੀ।
;
;
;
;
;
;
;
;