JALANDHAR WEATHER

'ਆਪ' ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਜਲੰਧਰ ਅਤੇ ਅੰਮ੍ਰਿਤਸਰ 'ਚ ਹੋਏ ਧਮਾਕਿਆਂ ਦੀ ਨਿੰਦਾ ਕਰਦਿਆਂ ਕੇਂਦਰ ਸਰਕਾਰ ’ਤੇ ਸਾਧੇ ਤਿੱਖੇ ਨਿਸ਼ਾਨੇ

ਅਜਨਾਲਾ, 5 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਜਲੰਧਰ ਵਿਚ ਬੀ.ਐਸ.ਐਫ਼. ਹੈਡਕੁਆਰਟਰ ਅਤੇ ਆਰਮੀ ਕੈਂਟ ਅੰਮ੍ਰਿਤਸਰ ਦੇ ਬਾਹਰ ਹੋਏ ਧਮਾਕਿਆਂ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਇੰਨ੍ਹਾਂ ਧਮਾਕਿਆਂ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕੇਂਦਰ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ’ਤੇ ਤਿੱਖੇ ਨਿਸ਼ਾਨੇ ਸਾਧੇ ਹਨ।

ਵਿਧਾਇਕ ਧਾਲੀਵਾਲ ਨੇ ਕਿਹਾ ਕਿ ਕੌਮਾਂਤਰੀ ਸਰਹੱਦ ਦੇ 50 ਕਿਲੋਮੀਟਰ ਦੇ ਘੇਰੇ ਦੀ ਸੁਰੱਖਿਆ ਕਰਨੀ ਬੀ.ਐਸ.ਐਫ਼. ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਸਵਾਲ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਸਰਹੱਦ ਨੂੰ ਸੀਲ ਕਰਨ ਵਿਚ ਕਿਉਂ ਨਾਕਾਮ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਪੰਜਾਬ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਸੂਬੇ ਦੀ ‘ਆਪ’ ਸਰਕਾਰ ਕਿਸੇ ਵੀ ਕੀਮਤ ‘ਤੇ ਅਜਿਹਾ ਨਹੀਂ ਹੋਣ ਦੇਵੇਗੀ। ਧਾਲੀਵਾਲ ਨੇ ਇਹ ਵੀ ਕਿਹਾ ਕਿ ਭਾਜਪਾ ਪੰਜਾਬ ਦੀ ਬਰਬਾਦੀ ਕਰਕੇ ਸੱਤਾ ’ਤੇ ਕਾਬਜ਼ ਹੋਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਫਰਵਰੀ 2027 ਦੀਆਂ ਚੋਣਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੇਤੂ ਰੱਥ ਨੂੰ ਰੋਕੇਗੀ I ਇਸ ਮੌਕੇ ਚਰਨਜੀਤ ਸਿੰਘ ਸਿੱਧੂ, ਆਮ ਆਦਮੀ ਪਾਰਟੀ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ ਤੇ ਹੋਰ ਹਾਜ਼ਰ ਸਨ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ