JALANDHAR WEATHER

ਮੁੱਖ ਮੰਤਰੀ ਵਲੋਂ ਸ਼ੁਕਰਾਨਾ ਯਾਤਰਾ ਤਹਿਤ ਖਟਕੜ ਕਲਾਂ ਚ ਸ਼ਹੀਦਾਂ ਨੂੰ ਸਿਜਦਾ

ਨਵਾਂਸ਼ਹਿਰ, 6 ਮਈ (ਜਸਬੀਰ ਸਿੰਘ ਨੂਰਪੁਰ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਚ ਪਾਸ ਕੀਤੇ ਕਾਨੂੰਨ ਦੇ ਸ਼ੁਕਰਾਨੇ ਤਹਿਤ ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਸ਼ੁਕਰਾਨਾ ਯਾਤਰਾ ਦੇ ਖਟਕੜ ਕਲਾਂ ਵਿਖੇ ਪਹੁੰਚਣ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਸਮਾਰਕ 'ਤੇ ਸਿਜਦਾ ਕੀਤਾ ।ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਚ ਕਨੂੰਨ ਪਾਸ ਹੋਣ ਨਾਲ ਹੁਣ ਕੋਈ ਵੀ ਵਿਅਕਤੀ ਅਜਿਹੀ ਘਟੀਆ ਹਰਕਤ ਕਰਨ ਬਾਰੇ ਸੋਚ ਨਹੀਂ ਸਕੇਗਾ। ।ਉਨ੍ਹਾਂ ਆਖਿਆ ਕਿ ਵਿਰੋਧੀਆਂ ਵੱਲੋਂ ਜੋ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ। ਇਹ ।ਉਨ੍ਹਾਂ ਦੀ ਬੁਖਲਾਹਟ ਦੀ ਨਿਸ਼ਾਨੀ ਹੈ। ।ਉਨ੍ਹਾਂ ਆਖਿਆ ਕਿ ਕਾਨੂੰਨ ਪਾਸ ਹੋਣ ਨਾਲ ਜਿੱਥੇ ਗੁਰੂ ਸਾਹਿਬ ਨੇ ਸਾਨੂੰ ਸਨਮਾਨ ਦਿੱਤਾ ਹੈ ਉੱਥੇ ਅਸੀਂ ਇਹ ਤੁੱਛ ਜਿਹੀ ਸੇਵਾ ਕਰਕੇ ਆਪਣੇ ਆਪ ਨੂੰ ਵਡਭਾਗੇ ਸਮਝਦੇ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ