ਧਮਾਕਾ ਮਾਮਲੇ ਦੀ ਜਾਂਚ ਲਈ ਜਲੰਧਰ ਪਹੁੰਚੀ ਐਨਆਈਏ ਦੀ ਟੀਮ
ਜਲੰਧਰ, 6 ਮਈ - ਜਲੰਧਰ ਵਿਚ ਸਵੇਰ ਤੋਂ ਹੀ ਫੋਰੈਂਸਿਕ ਟੀਮ ਸਕੂਟੀ ਬੰਬ ਧਮਾਕੇ ਦੀ ਜਾਂਚ ਕਰ ਰਹੀ ਹੈ, ਉੱਥੇ ਹੀ ਰਾਸ਼ਟਰੀ ਸੁਰੱਖਿਆ ਏਜੰਸੀ (ਐਨਆਈਏ) ਜਲੰਧਰ ਪਹੁੰਚ ਗਈ ਹੈ ਅਤੇ ਸਕੂਟੀ ਧਮਾਕੇ ਦੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸ ਦਈਏ ਕਿ ਮੰਗਲਵਾਰ ਸ਼ਾਮ ਕਰੀਬ ਸਵਾ 8 ਵਜੇ ਸ਼ਹਿਰ 'ਚ ਸਥਿਤ ਬੀ.ਐਸ.ਐਫ. ਪੰਜਾਬ ਫਰੰਟੀਅਰ ਦੇ ਹੈਡਕੁਆਰਟਰ ਦੇ ਬਾਹਰ ਖੜ੍ਹੀ ਕੀਤੀ ਐਕਟਿਵਾ 'ਚ ਜ਼ਬਰਦਸਤ ਧਮਾਕਾ ਹੋ ਗਿਆ। ਧਮਾਕੇ ਦੀ ਆਵਾਜ਼ ਕਰੀਬ ਇਕ ਕਿੱਲੋਮੀਟਰ ਤੱਕ ਸੁਣੀ ਗਈ ਅਤੇ ਐਕਟਿਵਾ ਨੂੰ ਪੂਰੀ ਤਰ੍ਹਾਂ ਅੱਗ ਲੱਗ ਗਈ। ਧਮਾਕੇ ਕਾਰਨ ਨੇੜਲੀ ਦੁਕਾਨ ਦੇ ਸ਼ੀਸ਼ੇ ਵੀ ਤਿੜਕ ਗਏ ਅਤੇ ਦੱਸਿਆ ਜਾ ਰਿਹਾ ਹੈ ਕਿ ਧਮਾਕੇ ਨਾਲ ਨੇੜੇ ਚੌਕ 'ਚ ਖੜ੍ਹੀਆਂ ਦੋ-ਤਿੰਨ ਕਾਰਾਂ ਦੇ ਏਅਰ ਬੈਗ ਵੀ ਖੁੱਲ੍ਹ ਗਏ।
;
;
;
;
;
;
;
;