ਆਈ.ਪੀ.ਐੱਲ. 2026 : ਹੈਦਰਾਬਾਦ ਨੇ 33 ਦੌੜਾਂ ਨਾਲ ਹਰਾਇਆ ਪੰਜਾਬ ਨੂੰ
ਹੈਦਰਾਬਾਦ, 6 ਮਈ - ਆਈ.ਪੀ.ਐੱਲ. 2026 ਦੇ 49ਵੇਂ ਮੈਚ ਵਿਚ ਸਨਰਾਈਜਰਜ਼ ਹੈਦਰਾਬਾਦ ਨੇ ਪੰਜਾਬ ਕਿੰਗਜ਼ ਨੂੰ 33 ਦੌੜਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪੰਜਾਬ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਹੈਦਰਾਬਾਦ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਹੈਦਰਾਬਾਦ ਦੀ ਟੀਮ ਨੇ ਨਿਰਧਾਰਤ 20 ਓਵਰਾਂ ਵਿਚ 4 ਵਿਕਟਾਂ ਦੇ ਨੁਕਸਾਨ 'ਤੇ 235 ਦੌੜਾਂ ਬਣਾਈਆਂ। ਹੈਦਰਾਬਾਦ ਵਲੋਂ ਹੈਨਰਿਕ ਕਲਾਸੇਨ ਨੇ 69 (43 ਗੇਂਦਾਂ) ਅਤੇ ਇਸ਼ਾਨ ਕਿਸ਼ਨ ਨੇ 55 (32 ਗੇਂਦਾਂ) ਦੌੜਾਂ ਬਣਾਈਆਂ। ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਪੰਜਾਬ ਦੀ ਟੀਮ 20 ਓਵਰਾਂ ਵਿਚ 7 ਵਿਕਟਾਂ ਦੇ ਨੁਕਸਾਨ 'ਤੇ 220 ਦੌੜਾਂ ਹੀ ਬਣਾ ਸਕੀ। ਪੰਜਾਬ ਵਲੋਂ ਕੂਪਰ ਕੋਨੋਲੀਂ ਨੇ 59 ਗੇਂਦਾਂ ਵਿਚ 107 ਦੌੜਾਂ ਬਣਾਈਆਂ ਜੋ ਕਿ ਅੰਤ ਤੱਕ ਆਊਟ ਨਹੀਂ ਹੋਏ। ਹੈਦਰਾਬਾਦ ਦੇ ਕਪਤਾਨ ਪੈਟ ਕਮਿਨਸ ਨੂੰ ਉਸ ਦੀ ਸ਼ਾਨਦਾਰ ਗੇਂਦਬਾਜ਼ੀ (2/34-4) ਲਈ ਪਲੇਅਰ ਆਫ ਦ ਮੈਚ ਚੁਣਿਆ ਗਿਆ।
;
;
;
;
;
;
;
;
;