JALANDHAR WEATHER

ਅਸੀਂ ਜੋ ਵੀ ਕੰਮ ਕੀਤਾ ਜਾਂ ਕਰਾਂਗੇ ਉਹ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਹੋਵੇਗਾ- ਕੁਲਤਾਰ ਸੰਧਵਾਂ

ਅੰਮ੍ਰਿਤਸਰ, 8 ਮਈ (ਜਸਵੰਤ ਸਿੰਘ ਜੱਸ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਡਾ ਇਸ਼ਟ ਹੈ ਅਤੇ ਅਸੀਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹਾਂ।

ਉਹਨਾਂ ਕਿਹਾ ਕਿ ਅਸੀਂ ਜੋ ਵੀ ਕੰਮ ਕੀਤਾ ਜਾਂ ਕਰਾਂਗੇ ਉਹ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਹੋਵੇਗਾ। ਜਥੇਦਾਰ ਨਾਲ ਹੋਈ ਗੱਲਬਾਤ ਦੇ ਵੇਰਵਿਆਂ ਸਬੰਧੀ ਪੁੱਛੇ ਜਾਣ ਤੇ ਉਹਨਾਂ ਕਿਹਾ ਕਿ ਇਸ ਬਾਰੇ ਜਥੇਦਾਰ ਸਾਹਿਬ ਜਾਂ ਉਹਨਾਂ ਦਾ ਕੋਈ ਨੁਮਾਇੰਦਾ ਹੀ ਦੱਸ ਸਕਦਾ ਹੈ। ਬੇਅਦਬੀ ਕਾਨੂੰਨ ਬਣਾਉਣ ਤੋਂ ਪਹਿਲਾਂ ਸਿੱਖ ਜਥੇਬੰਦੀਆਂ ਨੂੰ ਭਰੋਸੇ ਵਿੱਚ ਨਾ ਲੈਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਇਹ ਗੱਲ ਨਹੀਂ… ਕਾਨੂੰਨ ਬਣਾਉਣ ਤੋਂ ਪਹਿਲਾਂ ਸਰਕਾਰ ਵੱਲੋਂ ਬਕਾਇਦਾ ਅਖਬਾਰਾਂ ਵਿੱਚ ਇਸ਼ਤਿਹਾਰ ਦਿੱਤੇ ਗਏ ਸਨ ਅਤੇ ਸੁਝਾਅ ਮੰਗੇ ਗਏ ਸਨ।

ਉਹਨਾਂ ਕਿਹਾ ਕਿ ਇਹ ਗੱਲ ਤਾਂ ਪੱਕੀ ਹੈ ਕਿ ਬੇਅਦਬੀਆਂ ਸਬੰਧੀ ਸਖਤ ਕਾਨੂੰਨ ਚਾਹੀਦਾ ਸੀ। ਸਮਝਿਆ ਜਾਂਦਾ ਹੈ ਕਿ ਸੰਧਵਾਂ ਨਾਲ ਮੁਲਾਕਾਤ ਤੋਂ ਬਾਅਦ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਵੀ ਜਲਦ ਮੀਡੀਆ ਨਾਲ ਗੱਲਬਾਤ ਕਰਕੇ ਇਸ ਮੁਲਾਕਾਤ ਦੇ ਵੇਰਵੇ ਜਾਰੀ ਕੀਤੇ ਜਾ ਸਕਦੇ ਹਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ