JALANDHAR WEATHER

ਭਲਕੇ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਦੀ ਅਗਵਾਈ ਹੇਠ ਹੋਵੇਗੀ ਪਾਰਟੀ ਮੀਟਿੰਗ

ਚੰਡੀਗੜ੍ਹ, 8 ਮਈ- ਕੱਲ੍ਹ (9 ਮਈ) ਚੰਡੀਗੜ੍ਹ ਵਿਚ ਕਾਂਗਰਸ ਦੀ ਇਕ ਵੱਡੀ ਮੀਟਿੰਗ ਹੋਵੇਗੀ। ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਵੀ ਇਸ ਮੀਟਿੰਗ ਵਿਚ ਸ਼ਾਮਿਲ ਹੋਣਗੇ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਬੈਠਕ ’ਚ ਮੌਜੂਦ ਰਹਿਣਗੇ। ਇਸ ਮੀਟਿੰਗ ਦੌਰਾਨ ਸੂਬੇ ਦੀ ਮੌਜੂਦਾ ਸਥਿਤੀ ਬਾਰੇ ਰਣਨੀਤੀ ਬਣਾਈ ਜਾਵੇਗੀ।

ਰਾਜ ਵਿਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਜਲਦੀ ਹੀ ਹੋਣੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਚੋਣ ਪ੍ਰਕਿਰਿਆ ਇਸ ਮਹੀਨੇ ਸ਼ੁਰੂ ਹੋ ਸਕਦੀ ਹੈ, ਜਿਸ ਲਈ ਸੂਬਾ ਚੋਣ ਅਧਿਕਾਰੀ ਇਕ ਸ਼ਡਿਊਲ ਜਾਰੀ ਕਰ ਸਕਦੇ ਹਨ। ਇਸ ਲਈ ਕਾਂਗਰਸ ਆਪਣੀ ਰਣਨੀਤੀ ਉਸ ਅਨੁਸਾਰ ਤਿਆਰ ਕਰੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ