JALANDHAR WEATHER

ਅੱਜ ਪੰਜਾਬ ਵਿਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ- ਤਰੁਣ ਚੁੱਘ

ਜਲੰਧਰ, (ਦਵਿੰਦਰ) 8 ਮਈ- BJP ਆਗੂ ਤਰੁਣ ਚੁੱਘ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਦੇ ਖ਼ਿਲਾਫ਼ “ਕਲੀਨ ਰਾਜਨੀਤੀ” ਦਾ ਢੋਂਗ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਅਸਲੀਅਤ ਹੁਣ ਪਰਤ-ਦਰ-ਪਰਤ ਖੁੱਲ੍ਹ ਰਹੀ ਹੈ। ਜਿਨ੍ਹਾਂ ਲੋਕਾਂ ਨੇ ਇਮਾਨਦਾਰੀ ਦੇ ਸਰਟੀਫਿਕੇਟ ਵੰਡੇ, ਅੱਜ ਉਨ੍ਹਾਂ ਦੇ ਹੀ ਕਰੀਬੀਆਂ ਦੇ ਟਿਕਾਣਿਆਂ 'ਤੇ ਛਾਪੇ ਪੈ ਰਹੇ ਹਨ।

ਅੱਜ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਨਾਂ ਜ਼ਮੀਨ ਦੇ ਫਰਜ਼ੀ ਦਸਤਾਵੇਜ਼ਾਂ, ਨੋਟਾਂ ਦੇ ਬੰਡਲਾਂ, ਸ਼ੱਕੀ CLU ਮਨਜ਼ੂਰੀਆਂ, ਪ੍ਰੋਜੈਕਟਾਂ ਦੇ ਅਵਮੁੱਲਣ ਅਤੇ ਸਿਆਸੀ ਸਰਪ੍ਰਸਤੀ ਵਰਗੇ ਗੰਭੀਰ ਮਾਮਲਿਆਂ ਨਾਲ ਜੁੜ ਰਹੇ ਹਨ। ਇਹ ਮਾਮਲਾ ਆਪ ਸਰਕਾਰ ਦੀ “ਜ਼ਮੀਨੀ ਲੁੱਟ” ਦਾ ਪਰਦਾਫਾਸ਼ ਹੈ।

ਪੰਜਾਬ ਦੀ ਜਨਤਾ ਨੇ ਬਦਲਾਅ ਦੇ ਨਾਂ 'ਤੇ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ ਸੀ, ਪਰ ਅੱਜ ਸੂਬੇ ਵਿਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ, ਮਾਫੀਆ ਮਜ਼ਬੂਤ ਹੋ ਚੁੱਕਾ ਹੈ ਅਤੇ ਭ੍ਰਿਸ਼ਟਾਚਾਰ ਖੁੱਲ੍ਹੇਆਮ ਵਧ ਰਿਹਾ ਹੈ। ਪੰਜਾਬ ਨੂੰ ਦੋਵਾਂ ਹੱਥਾਂ ਨਾਲ ਲੁੱਟਿਆ ਜਾ ਰਿਹਾ ਹੈ, ਇੱਕ ਹੱਥ ਦਿੱਲੀ ਤੋਂ ਆਏ ਲੋਕਾਂ ਦਾ ਅਤੇ ਦੂਜਾ ਹੱਥ ਪੰਜਾਬ ਦੇ ਉਨ੍ਹਾਂ ਲੋਕਾਂ ਦਾ, ਜਿਨ੍ਹਾਂ ਨੂੰ ਜਨਤਾ ਨੇ ਭਰੋਸਾ ਕਰਕੇ ਚੁਣਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ