ਜਥੇਦਾਰ ਗੜਗੱਜ ਵਲੋਂ ਚੀਫ ਖਾਲਸਾ ਦੀਵਾਨ ਦੇ ਸਮੂਹ ਮੈਂਬਰਾਂ ਨੂੰ ਅੰਮ੍ਰਿਤ ਛਕੇ ਹੋਣ ਸਬੰਧੀ ਸਰਟੀਫਿਕੇਟ ਦੇਣ ਦੀ ਹਦਾਇਤ
ਅੰਮ੍ਰਿਤਸਰ, 8 ਮਈ (ਜਸਵੰਤ ਸਿੰਘ ਜੱਸ)- ਪੁਰਾਤਨ ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਦੇ ਕਈ ਮੈਂਬਰਾਂ ਤੇ ਗੈਰ ਅੰਮ੍ਰਿਤਧਾਰੀ ਹੋਣ ਦੇ ਲੱਗ ਰਹੇ ਦੋਸ਼ਾਂ ਦੇ ਮਾਮਲੇ ਵਿਚ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੁੜਗੱਜ ਵਲੋਂ ਦੀਵਾਨ ਦੀ ਕਾਰਜਕਾਰਨੀ ਕਮੇਟੀ ਨੂੰ ਤਲਬ ਕਰਕੇ ਹਦਾਇਤ ਕੀਤੀ ਗਈ ਹੈ ਕਿ ਦੀਵਾਨ ਦੇ ਸਮੂਹ ਮੈਂਬਰ ਆਪਣੇ ਅੰਮ੍ਰਿਤਧਾਰੀ ਹੋਣ ਦੇ ਸਰਟੀਫਿਕੇਟ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪੇਸ਼ ਕਰਨ।
ਜਥੇਦਾਰ ਨਾਲ ਗੱਲਬਾਤ ਕਰਨ ਉਪਰੰਤ ਦੀਵਾਨ ਦੇ ਪ੍ਰਧਾਨ ਤੇ ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿਜਰ ਨੇ ਕਿਹਾ ਕਿ ਜਥੇਦਾਰ ਸਾਹਿਬ ਦੇ ਆਦੇਸ਼ ਤੇ ਅੱਜ ਉਨ੍ਹਾਂ ਦੀ ਕਾਰਜਕਾਰਨੀ ਕਮੇਟੀ ਦੇ 21 ਮੈਂਬਰ ਪੁੱਜੇ ਹਨ ਅਤੇ ਜਥੇਦਾਰ ਵਲੋਂ ਦੀਵਾਨ ਦੇ ਸਮੂਹ ਮੈਂਬਰਾਂ ਨੂੰ ਦੀਵਾਨ ਦੇ ਸੰਵਿਧਾਨ ਅਨੁਸਾਰ ਅੰਮ੍ਰਿਤਧਾਰੀ ਹੋਣ ਸਬੰਧੀ ਤਖਤ ਸਾਹਿਬਾਨ ਜਾਂ ਗੁਰਦੁਆਰਾ ਸਾਹਿਬਾਨ ਤੋਂ ਮਿਲਿਆ ਸਰਟੀਫਿਕੇਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਠੀਕ ਨਾ ਹੋਣ ਕਾਰਨ ਜਾਂ ਅੰਮ੍ਰਿਤਸਰ ਤੋਂ ਬਾਹਰ ਹੋਣ ਕਾਰਨ ਕੁਝ ਕਾਰਜ ਕਰਨੇ ਕਮੇਟੀ ਮੈਂਬਰ ਅੱਜ ਨਹੀਂ ਪੁੱਜ ਸਕੇ।
ਉਨ੍ਹਾਂ ਕਿਹਾ ਕਿ ਸਮੂਹ ਮੈਂਬਰਾਂ ਨੂੰ ਇਸ ਸਬੰਧੀ ਦੀਵਾਨ ਵਲੋਂ ਜਾਣੂ ਕਰਵਾਇਆ ਜਾ ਰਿਹਾ ਹੈ ਤੇ ਜਿਹੜੇ ਮੈਂਬਰ ਨਿਰਧਾਰਤ ਸਮੇਂ ਵਿੱਚ ਆਪਣੇ ਅੰਮ੍ਰਿਤਧਾਰੀ ਹੋਣ ਸਬੰਧੀ ਸਰਟੀਫਿਕੇਟ ਨਹੀਂ ਭੇਜਣਗੇ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਕਿਸੇ ਕਾਰਨ ਕੇਵਲ 21 ਕਾਰਜ ਕਰਨੀ ਮੈਂਬਰ ਹੀ ਅਕਾਲ ਤਖਤ ਸਾਹਿਬ ਵਿਖੇ ਆ ਸਕੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਆਨਰੇਰੀ ਸਕੱਤਰ ਰਮਨੀਕ ਸਿੰਘ ਤੇ ਸਵਿੰਦਰ ਸਿੰਘ ਕੱਥੂਨੰਗਲ, ਅਡੀਸ਼ਨਲ ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋ, ਇੰਜੀਨੀਅਰ ਜਸਪਾਲ ਸਿੰਘ, ਕੁਲਜੀਤ ਸਿੰਘ ਸਾਹਨੀ ਅਤੇ ਹੋਰ ਆਗੂ ਵੀ ਹਾਜ਼ਰ ਸਨ।
;
;
;
;
;
;
;
;