JALANDHAR WEATHER

ਬਹਾਨੇ ਨਾਲ ਘਰੋਂ ਬੁਲਾ ਕੇ ਦੋਸਤ ਨੂੰ ਨਹਿਰ ’ਚ ਸੁੱਟਿਆ, ਹੋਈ ਮੌਤ

ਭਵਾਨੀਗੜ੍ਹ (ਸੰਗਰੂਰ) 8 ਮਈ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)- ਪਿੰਡ ਲੱਖੇਵਾਲ ਦੇ ਇਕ ਨੌਜਵਾਨ ਨੂੰ ਉਸ ਦੇ ਦੋਸਤਾਂ ਵਲੋਂ ਕਿਸੇ ਬਹਾਨੇ, ਘਰੋਂ ਬੁਲਾ ਕੇ ਲੈ ਜਾਣ ਤੇ ਉਸ ਦੀ ਲਾਸ਼ ਭਾਖੜਾ ਨਹਿਰ ਵਿਚੋਂ ਮਿਲਣ ’ਤੇ ਪੁਲਿਸ ਵਲੋਂ ਦੋ ਸਕੇ ਭਰਾਵਾਂ ਖ਼ਿਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ। ਕਾਲਾਝਾੜ ਚੌਂਕੀ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ ਸੁਖਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਹੋਏ ਦੱਸਿਆ ਕਿ ਪੁਲਿਸ ਕੋਲ ਜਗਸੀਰ ਸਿੰਘ ਜੱਗੀ ਪੁੱਤਰ ਜਗਦੇਵ ਸਿੰਘ ਵਾਸੀ ਲੱਖੇਵਾਲ ਵਲੋਂ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦੇ ਲੜਕੇ ਪ੍ਰਿੰਸ ਸਿੰਘ 21 ਸਾਲ ਨੂੰ ਉਸ ਦੇ ਦੋਸਤ ਰਣਜੋਧ ਸਿੰਘ ਜੋਧਾ ਪੁੱਤਰ ਗੁਰਮੀਤ ਸਿੰਘ ਵਾਸੀ ਮੁਨਸ਼ੀਵਾਲਾ ਬੀਤੇ ਦਿਨੀਂ ਕਿਸੇ ਬਹਾਨੇ ਨਾਲ ਘਰੋਂ ਬਾਹਰ ਬੁਲਾ ਕੇ ਲੈ ਗਿਆ ਸੀ।

ਕੁਝ ਸਮੇਂ ਬਾਅਦ ਉਸ ਦੇ ਲੜਕੇ ਦਾ ਮੋਬਾਈਲ ਫੋਨ ਬੰਦ ਆਉਣ ਲੱਗਿਆ ਤਾਂ ਉਸ ਨੇ ਇਸ ਦੀ ਸ਼ਿਕਾਇਤ ਪੁਲਿਸ ਕੋਲ ਕੀਤੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਜਦੋਂ ਸਬੰਧਿਤ ਨੋਜਵਾਨਾਂ ਕੋਲੋਂ ਪੁੱਛ-ਗਿੱਛ ਕੀਤੀ ਤਾਂ ਰਣਜੋਧ ਸਿੰਘ ਜੋਧਾ ਤੇ ਉਸ ਦੇ ਭਰਾ ਸੁਖਚੈਨ ਸਿੰਘ ਚੈਨੀ ਨੇ ਪੁਲਿਸ ਨੂੰ ਦੱਸਿਆ ਕਿ ਉਹ ਕਾਰ ਰਾਹੀ ਭਾਖੜਾ ਨਹਿਰ ’ਤੇ ਗਏ ਸੀ ਤੇ ਉੱਥੇ ਉਨ੍ਹਾਂ ਨੇ ਕਥਿਤ ਤੌਰ ’ਤੇ ਕੋਈ ਨਸ਼ਾ ਵਗੈਰਾ ਕੀਤਾ ਤਾਂ ਜ਼ਿਆਦਾ ਨਸ਼ਾ ਲੈਣ ਕਾਰਨ ਪ੍ਰਿੰਸ ਸਿੰਘ ਦੀ ਮੌਤ ਹੋ ਗਈ ਸੀ ਤਾਂ ਉਨ੍ਹਾਂ ਨੇ ਇਸ ਨੂੰ ਭਾਖੜਾ ਨਹਿਰ ਵਿਚ ਸੁੱਟ ਦਿੱਤਾ ਸੀ। ਪੁਲਿਸ ਦੁਆਰਾ ਪ੍ਰਿੰਸ ਸਿੰਘ ਦੀ ਲਾਸ਼ ਦੀ ਭਾਲ ਕਰਦਿਆਂ ਹੋਏ ਭਾਖੜਾ ਨਹਿਰ ਵਿਚੋਂ ਬਰਾਮਦ ਕਰ ਲਿਆ ਹੈ।

ਜਿਸ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਮ੍ਰਿਤਕ ਦੀ ਲਾਸ਼ ਪਰਿਵਾਰ ਨੂੰ ਦੇ ਦਿੱਤੀ । ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਪ੍ਰਿੰਸ ਸਿੰਘ ਦੇ ਦੋਸਤ ਰਣਜੋਧ ਸਿੰਘ ਜੋਧਾ ਅਤੇ ਸੁਖਚੈਨ ਸਿੰਘ ਚੈਨੀ ਪੁੱਤਰ ਗੁਰਮੀਤ ਸਿੰਘ ਵਾਸੀ ਮੁਨਸ਼ੀਵਾਲਾ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਕਾਰ ਸਮੇਤ ਕਾਬੂ ਕਰਦਿਆਂ ਹੋਏ ਇਨ੍ਹਾਂ ਕੋਲੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ