JALANDHAR WEATHER

ਰਿਮਟ ਮੈਡੀਕਲ ਕਾਲਜ ਐਂਡ ਹਸਪਤਾਲ ਖ਼ਿਲਾਫ਼ ਵਿਦਿਆਰਥੀਆਂ ਦਾ ਵੱਡਾ ਰੋਸ ਪ੍ਰਦਰਸ਼ਨ, ਨੈਸ਼ਨਲ ਹਾਈਵੇ ਕੀਤਾ ਜਾਮ

ਫਤਿਹਗੜ੍ਹ ਸਾਹਿਬ, 8 ਮਈ (ਬਲਜਿੰਦਰ ਸਿੰਘ)- ਫਤਿਹਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ਸਥਿਤ ਰਿਮਟ ਮੈਡੀਕਲ ਕਾਲਜ ਐਂਡ ਹਸਪਤਾਲ ਵਿਚ ਬੀ.ਐਸ.ਸੀ. ਨਰਸਿੰਗ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਵਲੋਂ ਕਾਲਜ ਮੈਨੇਜਮੈਂਟ ਖ਼ਿਲਾਫ਼ ਗੰਭੀਰ ਦੋਸ਼ ਲਗਾਉਂਦਿਆਂ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ। ਵਿਦਿਆਰਥੀਆਂ ਦਾ ਦੋਸ਼ ਹੈ ਕਿ ਕਾਲਜ ਪ੍ਰਸ਼ਾਸਨ ਵਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਲੰਬੇ ਸਮੇਂ ਤੋਂ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪਿਆ।

ਰੋਸ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ, ਜਿਸ ਕਾਰਨ ਸਰਹਿੰਦ ਤੋਂ ਮੰਡੀ ਗੋਬਿੰਦਗੜ੍ਹ ਰੋਡ ਤੱਕ ਕਰੀਬ 10 ਕਿਲੋਮੀਟਰ ਲੰਬਾ ਜਾਮ ਲੱਗ ਗਿਆ। ਹਾਈਵੇ ਜਾਮ ਹੋਣ ਕਾਰਨ ਆਮ ਲੋਕਾਂ ਅਤੇ ਰਾਹਗੀਰਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਕਈ ਵਾਹਨ ਘੰਟਿਆਂ ਤੱਕ ਜਾਮ ਵਿਚ ਫਸੇ ਰਹੇ।

ਮੌਕੇ ’ਤੇ ਪੁਲਿਸ ਪ੍ਰਸ਼ਾਸਨ ਅਤੇ ਸਥਾਨਕ ਅਧਿਕਾਰੀ ਵੀ ਪਹੁੰਚੇ, ਜਿਨ੍ਹਾਂ ਵਲੋਂ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਮਾਮਲਾ ਸੁਲਝਾਉਣ ਅਤੇ ਧਰਨਾ ਖਤਮ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ ਖ਼ਬਰ ਲਿਖੇ ਜਾਣ ਤੱਕ ਵਿਦਿਆਰਥੀ ਆਪਣੀਆਂ ਮੰਗਾਂ ’ਤੇ ਡਟੇ ਹੋਏ ਸਨ ਅਤੇ ਉਨ੍ਹਾਂ ਦਾ ਕਹਿਣਾ ਸੀ ਕਿ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ, ਤਦ ਤੱਕ ਸੰਘਰਸ਼ ਜਾਰੀ ਰਹੇਗਾ।


ਵਿਦਿਆਰਥੀਆਂ ਨੇ ਸਰਕਾਰ ਅਤੇ ਸਿਹਤ ਵਿਭਾਗ ਤੋਂ ਮੰਗ ਕੀਤੀ ਕਿ ਕਾਲਜ ਮੈਨੇਜਮੈਂਟ ਖ਼ਿਲਾਫ਼ ਨਿਰਪੱਖ ਜਾਂਚ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਨਾ ਹੋਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ