JALANDHAR WEATHER

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਪਾਤੜਾਂ, 8 ਮਈ (ਜਗਦੀਸ਼ ਸਿੰਘ ਕੰਬੋਜ)- ਪਾਤੜਾਂ ਨੇੜੇ ਇਕ ਬਿਜਲੀ ਦੇ ਪੋਲ੍ਹ ’ਤੇ ਚੜ੍ਹ ਕੇ ਬੰਦ ਪਈ ਬਿਜਲੀ ਸਪਲਾਈ ਨੂੰ ਚਾਲੂ ਕਰਨ ਦੀ ਕੋਸ਼ਿਸ ਕਰ ਰਹੇ ਇਕ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਕੇ ’ਤੇ ਹੀ ਮੌਤ ਹੋ ਗਈ। ਇਸ ਘਟਨਾ ਦਾ ਪਤਾ ਲੱਗਦੇ ਹੀ ਪਿੰਡ ਦੇ ਲੋਕਾਂ ਵਲੋਂ ਇਸ ਕਰਮਚਾਰੀ ਕਾਫ਼ੀ ਮੁਸ਼ਕਿਲ ਨਾਲ ਉਤਾਰਿਆ ਗਿਆ। ਮਰਨ ਵਾਲੇ ਨੌਜਵਾਨ ਦਾ ਨਾਮ ਪਰਦੀਪ ਸਿੰਘ ਦੱਸਿਆ ਜਾ ਰਿਹਾ ਹੈ, ਜੋ ਪਿੰਡ ਦੁਤਾਲ ਦੇ ਰਹਿਣ ਵਾਲਾ ਹੈ। ਮ੍ਰਿਤਕ ਦੇ ਪਰਿਵਾਰ ਦੇ ਮੈਬਰਾਂ ਨਾਲ ਆਏ ਲੋਕਾਂ ਵਲੋਂ ਪਰਦੀਪ ਸਿੰਘ ਦੀ ਮੌਤ ’ਤੇ ਰੋਸ ਜਾਹਰ ਕਰਦਿਆਂ ਇਸ ਲਈ ਪਾਵਰਕਾਮ ਦੇ ਤਿੰਨ ਲਾਇਨਮੈਨਾਂ ਨੂੰ ਜ਼ਿੰਮੇਵਾਰ ਦੱਸਦਿਆਂ ਉਨ੍ਹਾਂ ਦੇ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ