JALANDHAR WEATHER

ਸੁਵੇਂਦੂ ਅਧਿਕਾਰੀ ਹੋਣਗੇ ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ

ਕੋਲਕਾਤਾ, 8 ਮਈ- ਸੁਵੇਂਦੂ ਅਧਿਕਾਰੀ ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ ਹੋਣਗੇ। ਉਨ੍ਹਾਂ ਨੂੰ ਕੋਲਕਾਤਾ ਦੇ ਕਨਵੈਨਸ਼ਨ ਸੈਂਟਰ ਵਿਖੇ ਹੋਈ ਵਿਧਾਇਕ ਦਲ ਦੀ ਮੀਟਿੰਗ ਵਿਚ ਨੇਤਾ ਚੁਣਿਆ ਗਿਆ ਹੈ। ਅਮਿਤ ਸ਼ਾਹ ਨੇ ਮੀਟਿੰਗ ਤੋਂ ਬਾਅਦ ਉਨ੍ਹਾਂ ਦੇ ਨਾਮ ਦਾ ਐਲਾਨ ਕੀਤਾ। ਸੁਵੇਂਦੂ ਕੱਲ੍ਹ ਸਵੇਰੇ 10 ਵਜੇ ਕੋਲਕਾਤਾ ਦੇ ਬ੍ਰਿਗੇਡ ਪਰੇਡ ਗਰਾਊਂਡ ਵਿਚ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਸਮੇਤ ਕਈ ਸੀਨੀਅਰ ਐਨ.ਡੀ.ਏ. ਨੇਤਾ ਸਹੁੰ ਚੁੱਕ ਸਮਾਗਮ ਵਿਚ ਸ਼ਾਮਿਲ ਹੋਣਗੇ।

56 ਸਾਲਾ ਸੁਵੇਂਦੂ ਨੇ ਭਵਾਨੀਪੁਰ ਤੋਂ ਮਮਤਾ ਬੈਨਰਜੀ ਨੂੰ ਹਰਾਇਆ ਸੀ। ਉਨ੍ਹਾਂ ਨੇ ਲਗਾਤਾਰ ਦੂਜੀ ਵਾਰ ਨੰਦੀਗ੍ਰਾਮ ਵੀ ਜਿੱਤਿਆ, ਜਿਥੇ ਉਨ੍ਹਾਂ ਨੇ 2021 ਵਿਚ ਮਮਤਾ ਨੂੰ ਹਰਾਇਆ। ਭਾਜਪਾ ਨੇ ਵਿਧਾਨ ਸਭਾ ਚੋਣਾਂ ਵਿਚ 207 ਸੀਟਾਂ ਜਿੱਤੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ