JALANDHAR WEATHER

ਨਸ਼ਾ ਤਸਕਰ ਦੀ ਗੈਰ ਕਾਨੂੰਨੀ ਉਸਾਰੀ ਨੂੰ ਢਾਇਆ

ਸੁਲਤਾਨਪੁਰ ਲੋਧੀ, 8 ਮਈ (ਥਿੰਦ)- ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ ਨਸ਼ਿਆਂ ਨੂੰ ਖ਼ਤਮ ਕਰਕੇ ਰੰਗਲਾ ਪੰਜਾਬ ਬਣਾਉਣ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਪੁਲਿਸ ਤੇ ਸਿਵਲ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਤੋਤੀ ਵਿਖੇ ਇਕ ਫ਼ੈਸਲਾਕੁੰਨ ਕਾਰਵਾਈ ਕਰਦਿਆਂ ਨਸ਼ਾ ਤਸਕਰ ਵਲੋਂ ਪੰਚਾਇਤੀ ਜ਼ਮੀਨ ’ਤੇ ਕੀਤੀ ਗਈ ਨਜ਼ਾਇਜ ਉਸਾਰੀ ਨੂੰ ਢਾਇਆ ਗਿਆ।

ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਗੌਰਵ ਤੂਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਖ਼ਤਮ ਕਰਨ ਸੰਬੰਧੀ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਡੀ.ਜੀ.ਪੀ.ਗੌਰਵ ਯਾਦਵ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਅੱਜ ਨਸ਼ਾ ਤਸਕਰ ਪਰਮਿੰਦਰ ਸਿੰਘ/ਪਰਵਿੰਦਰ ਸਿੰਘ ਉਰਫ਼ ਪਿੰਦਰ ਪੁੱਤਰ ਬਲਵੀਰ ਸਿੰਘ ਵਾਸੀ ਤੋਤੀ, ਸੁਲਤਾਨਪੁਰ ਲੋਧੀ, ਜ਼ਿਲ੍ਹਾ ਕਪੂਰਥਲਾ ਜੋ ਕਿ ਐਨ.ਪੀ.ਡੀ.ਐਸ.ਐਕਟ ਤਹਿਤ ਦਰਜ ਵੱਖ-ਵੱਖ 7 ਮਾਮਲਿਆਂ ਵਿਚ ਜੇਲ੍ਹ ਦੀਆਂ ਸਲਾਖਾਂ ਪਿੱਛੇ ਹੈ, ਵਲੋਂ ਗ੍ਰਾਮ ਪੰਚਾਇਤ ਤੋਤੀ ਦੀ 15 ਮਰਲੇ ਪੰਚਾਇਤੀ ਜ਼ਮੀਨ ’ਤੇ ਨਜਾਇਜ਼ ਕਬਜ਼ਾ ਕਰਕੇ ਉਸਾਰੀ ਕੀਤੀ ਗਈ ਸੀ, ਨੂੰ ਢਾਹ ਕੇ ਖਾਲੀ ਕਰਵਾਇਆ ਗਿਆ। ਐਸ.ਐਸ.ਪੀ.ਕਪੂਰਥਲਾ ਨੇ ਦੁਹਰਾਇਆ ਕਿ ਨਸ਼ਿਆਂ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਗੈਰ ਕਾਨੂੰਨੀ ਕਾਰਵਾਈ ਨੂੰ ਬਿੱਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜ਼ਿਲ੍ਹੇ ਵਿਚ ਨਸ਼ਿਆਂ ਨੂੰ ਖ਼ਤਮ ਕਰਨ ਲਈ ਆਉਣ ਵਾਲੇ ਦਿਨਾਂ ਵਿਚ ਵੀ ਸਖ਼ਤ ਕਾਰਵਾਈ ਨੂੰ ਜਾਰੀ ਰੱਖਿਆ ਜਾਵੇਗਾ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਨਸ਼ਿਆਂ ਜਾਂ ਹੋਰ ਕੋਈ ਗੈਰ ਕਾਨੂੰਨੀ ਕਾਰਵਾਈ ਧਿਆਨ ਵਿੱਚ ਆਉਂਦੀ ਹੈ ਤਾਂ ਉਸ ਸਬੰਧੀ ਤੁਰੰਤ ਸੂਚਨਾ ਪੁਲਿਸ ਵਿਭਾਗ ਨੂੰ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ