ਭੇਦ-ਭਰੇ ਹਾਲਾਤ ’ਚ 23 ਸਾਲਾ ਨੌਜਵਾਨ ਦੀ ਮੌਤ
ਸ਼ੇਰਪੁਰ, 8 ਮਈ (ਮੇਘ ਰਾਜ ਜੋਸ਼ੀ) – ਕਸਬਾ ਸ਼ੇਰਪੁਰ ਦੇ ਇਕ 23 ਸਾਲਾ ਨੌਜਵਾਨ ਦੀ ਭੇਦ-ਭਰੇ ਹਾਲਾਤ ਵਿਚ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਤੋਂ ਬਾਅਦ ਇਲਾਕੇ ਵਿਚ ਸੋਗ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਮ੍ਰਿਤਕ ਦੀ ਪਛਾਣ ਅਰਸ਼ਦੀਪ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਸ਼ੇਰਪੁਰ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਦੀ ਮ੍ਰਿਤਕ ਦੇਹ ਨੇੜਲੇ ਪਿੰਡ ਈਨਾ ਬਾਜਵਾ ਦੇ ਖੇਤਾਂ ਵਿਚੋਂ ਮਿਲੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸ਼ੇਰਪੁਰ ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਧੂਰੀ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਸੰਬੰਧੀ ਥਾਣਾ ਮੁਖੀ ਸ਼ੇਰਪੁਰ ਸਬ ਇੰਸਪੈਕਟਰ ਗੁਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਹਰ ਪੱਖ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਰਿਪੋਰਟ ਅਤੇ ਹੋਰ ਤੱਥਾਂ ਦੇ ਆਧਾਰ ’ਤੇ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆ ਸਕੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਾਂਚ ਪੂਰੀ ਹੋਣ ਤੋਂ ਪਹਿਲਾਂ ਕਿਸੇ ਵੀ ਤਰ੍ਹਾਂ ਦੀ ਅਫਵਾਹ ਜਾਂ ਅਣ-ਪੁਸ਼ਟੀ ਜਾਣਕਾਰੀ ਨੂੰ ਸੋਸ਼ਲ ਮੀਡੀਆ ’ਤੇ ਸਾਂਝਾ ਕਰਨ ਤੋਂ ਗੁਰੇਜ਼ ਕੀਤਾ ਜਾਵੇ।
ਉੱਧਰ ਨੌਜਵਾਨ ਦੀ ਮੌਤ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਵੱਖ-ਵੱਖ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਕੁਝ ਲੋਕਾਂ ਵਲੋਂ ਇਸ ਮਾਮਲੇ ਨੂੰ ਕਤਲ ਨਾਲ ਜੋੜ ਕੇ ਵੀ ਅਟਕਲਾਂ ਲਗਾਈਆਂ ਜਾ ਰਹੀਆਂ ਹਨ, ਹਾਲਾਂਕਿ ਪੁਲਿਸ ਵਲੋਂ ਅਜੇ ਤੱਕ ਇਸ ਸਬੰਧੀ ਕੋਈ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ।
;
;
;
;
;
;
;
;