ਪੰਜਾਬ ਸਰਕਾਰ ਵਲੋਂ 7 ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ, 8 ਮਈ –ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਪ੍ਰਸ਼ਾਸਕੀ ਫੇਰਬਦਲ ਵਿਚ ਸੱਤ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਹਨ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜਾਰੀ ਹੁਕਮਾਂ ਅਨੁਸਾਰ, ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ। ਆਈ ਏ ਐਸ ਅਧਿਕਾਰੀ ਕਮਲ ਕਿਸ਼ੋਰ ਯਾਦਵ ਨੂੰ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਵਿਭਾਗਾਂ ਦਾ ਵਾਧੂ ਚਾਰਜ ਦਿੱਤਾ ਗਿਆ ਹੈ, ਨਾਲ ਹੀ ਆਮ ਪ੍ਰਸ਼ਾਸਨ ਅਤੇ ਤਾਲਮੇਲ ਵਿਭਾਗ ਦਾ ਸਕੱਤਰ ਵੀ ਨਿਯੁਕਤ ਕੀਤਾ ਗਿਆ ਹੈ। ਅਰਸ਼ਦੀਪ ਸਿੰਘ ਥਿੰਦ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਨਾਲ-ਨਾਲ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਅਮਿਤ ਤਲਵਾਰ ਨੂੰ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵਿਚ ਵਿਸ਼ੇਸ਼ ਸਕੱਤਰ ਅਤੇ ਡਰੱਗਜ਼ ਅਤੇ ਜਾਤੀ ਜਨਗਣਨਾ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਪਰਮਿੰਦਰ ਪਾਲ ਸਿੰਘ ਨੂੰ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵਿਚ ਵਿਸ਼ੇਸ਼ ਸਕੱਤਰ ਨਿਯੁਕਤ ਕੀਤਾ ਗਿਆ ਹੈ। ਗੌਤਮ ਜੈਨ ਨੂੰ ਪੰਜਾਬ ਸਿਹਤ ਪ੍ਰਣਾਲੀ ਨਿਗਮ ਦਾ ਪ੍ਰਬੰਧ ਨਿਰਦੇਸ਼ਕ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਜਸਬੀਰ ਸਿੰਘ II ਨੂੰ ਪੰਜਾਬ ਰਾਜ ਵੇਅਰ ਹਾਊਸਿੰਗ ਕਾਰਪੋਰੇਸ਼ਨ ਲਿਮਟਿਡ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, 2023 ਬੈਚ ਦੀ ਆਈ ਏ ਐਸ ਅਧਿਕਾਰੀ ਪੱਲਵੀ ਮਿਸ਼ਰਾ ਨੂੰ ਕਲਾਨੌਰ ਵਿਚ ਐਸ ਡੀ ਐਮ ਨਿਯੁਕਤ ਕੀਤਾ ਗਿਆ ਹੈ। ਸਰਕਾਰ ਨੇ ਸਾਰੇ ਅਧਿਕਾਰੀਆਂ ਨੂੰ ਤੁਰੰਤ ਆਪਣੀ ਨਵੀਂ ਤਾਇਨਾਤੀ ਵਾਲੀ ਜਗ੍ਹਾ 'ਤੇ ਚਾਰਜ ਸੰਭਾਲਣ ਦੇ ਨਿਰਦੇਸ਼ ਦਿੱਤੇ ਹਨ।
;
;
;
;
;
;
;
;