JALANDHAR WEATHER

ਵਿਭਾਗ ਨੇ ਫਰਜ਼ੀ ਬਿਲਿੰਗ ਦੇ ਵੱਡੇ ਗਰੋਹ ਦਾ ਪਰਦਾਫਾਸ਼ ਕੀਤਾ-ਹਰਪਾਲ ਸਿੰਘ ਚੀਮਾ

 ਚੰਡੀਗੜ੍ਹ, 8 ਮਈ (ਅਜੀਤ ਬਿਊਰੋ)-ਪੰਜਾਬ ਸਰਕਾਰ ਦੀ ਆਰਥਿਕ ਅਪਰਾਧਾਂ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਨੀਤੀ ਦੀ ਪੁਸ਼ਟੀ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਸਿੱਪੂ) ਦੁਆਰਾ ਹਾਸਿਲ ਕੀਤੀ ਗਈ ਇਕ ਵੱਡੀ ਸਫਲਤਾ ਦਾ ਐਲਾਨ ਕੀਤਾ | ਕਾਰਵਾਈ ਦੇ ਵੇਰਵਿਆਂ ਦਾ ਖੁਲਾਸਾ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਅੱਜ ਕਰ ਵਿਭਾਗ ਨੇ ਇਕ ਸੰਗਠਿਤ ਫਰਜ਼ੀ ਬਿਲਿੰਗ ਨੈਟਵਰਕ ਨੂੰ ਖਤਮ ਕਰਦਿਆਂ ਮੈਸਰਜ਼ ਏ.ਪੀ.ਆਈ. ਪਲਾਸਟਿਕ ਰੀਸਾਈਕਲਰਜ਼ ਪ੍ਰਾਈਵੇਟ ਲਿਮਟਿਡ, ਲੁਧਿਆਣਾ ਦੇ ਡਾਇਰੈਕਟਰ ਅਤੇ ਅਧਿਕਾਰਤ ਹਸਤਾਖਰਕਰਤਾ ਪਰਮਜੀਤ ਸਿੰਘ ਨੂੰ 85.4 ਕਰੋੜ ਰੁਪਏ ਦੇ ਜਾਅਲੀ ਲੈਣ-ਦੇਣ ਤੇ ਗਲਤ ਤਰੀਕੇ ਨਾਲ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ ਦਾ ਲਾਭ ਲੈਣ ਅਤੇ 15.56 ਕਰੋੜ ਰੁਪਏ ਦਾ ਵੱਡਾ ਜੀ.ਐਸ.ਟੀ. ਘੁਟਾਲਾ ਕਰਨ ਦੇ ਦੋਸ਼ ਵਿਚ ਗਿ੍ਫਤਾਰ ਕੀਤਾ ਗਿਆ ਹੈ | ਵਿੱਤ ਮੰਤਰੀ ਨੇ ਕਿਹਾ ਕਿ ਦੋਸ਼ੀ ਫਰਮ ਯੋਜਨਾਬੱਧ ਅਤੇ ਸੰਗਠਿਤ ਟੈਕਸ ਚੋਰੀ ਵਿਚ ਸ਼ਾਮਿਲ ਸੀ | ਹੋਰ ਖੁਲਾਸਾ ਕਰਦੇ ਹੋਏ ਮੰਤਰੀ ਨੇ ਕਿਹਾ ਕਿ ਸਾਡੀਆਂ ਖੁਫੀਆ ਟੀਮਾਂ ਨੇ ਇਹ ਵੀ ਪਤਾ ਲਗਾਇਆ ਹੈ ਕਿ ਲੈਣ-ਦੇਣ 'ਚ ਸ਼ਾਮਿਲ ਕਈ ਸਪਲਾਇਰ ਫਰਮਾਂ ਨੂੰ ਸੰਬੰਧਤ ਜੀ.ਐਸ.ਟੀ. ਅਧਿਕਾਰੀਆਂ ਦੁਆਰਾ ਪਹਿਲਾਂ ਹੀ ਆਪਣੇ-ਆਪ ਰੱਦ, ਮੁਅੱਤਲ, ਜਾਂ ਗੈਰ-ਕਾਰਜਸ਼ੀਲ ਪਾਇਆ ਜਾ ਚੁੱਕਾ ਸੀ | ਹੁਣ ਤੱਕ ਸਾਹਮਣੇ ਆਈ ਕੁੱਲ ਧੋਖਾਧੜੀ 15.56 ਕਰੋੜ ਰੁਪਏ ਦੀ ਹੈ ਅਤੇ ਇਹ ਅੰਕੜਾ ਹੋਰ ਵਧਣ ਦੀ ਸੰਭਾਵਨਾ ਹੈ | ਉਨ੍ਹਾਂ ਕਿਹਾ ਕਿ ਅਜਿਹੀਆਂ 407 ਬਹੁਤ ਹੀ ਸ਼ੱਕੀ ਵਾਹਨਾਂ ਦੀਆਂ ਆਵਾਜਾਈਆਂ ਦਾ ਪਰਦਾਫਾਸ਼ ਹੋਇਆ ਹੈ ਜਿਨ੍ਹਾਂ ਵਿਚ 2.65 ਕਰੋੜ ਰੁਪਏ ਤੋਂ ਵੱਧ ਦਾ ਫਰਜ਼ੀ ਆਈ.ਟੀ.ਸੀ. ਸ਼ਾਮਿਲ ਹੈ |

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ