ਈ.ਡੀ., ਭਾਜਪਾ ਅਨੈਤਿਕ ਗੱਠਜੋੜ ਦਾ ਅੰਤ ਪੰਜਾਬ ਹੀ ਕਰੇਗਾ-ਮੁੱਖ ਮੰਤਰੀ ਮਾਨ
ਚੰਡੀਗੜ੍ਹ, 9 ਮਈ- ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਹੋਈ ਈ.ਡੀ.ਦੀ ਛਾਪੇਮਾਰੀ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਇਕ ਟਵੀਟ ਸਾਂਝਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਫ਼ਿਰ ਤੋਂ ਭਾਜਪਾ ਦੀ ਈ.ਡੀ. ਸੰਜੀਵ ਅਰੋੜਾ ਦੇ ਘਰ ਆਈ ਹੈ। ਇਕ ਸਾਲ ਵਿਚ ਇਹ ਤੀਜੀ ਵਾਰ ਉਨ੍ਹਾਂ ਦੇ ਘਰ ਭਾਜਪਾ ਦੀ ਈ.ਡੀ. ਆਈ ਹੈ ਤੇ ਇਕ ਮਹੀਨੇ 'ਚ ਦੂਜੀ ਵਾਰ। ਫ਼ਿਰ ਵੀ ਕੁਝ ਨਹੀਂ ਮਿਲਿਆ ਉਨ੍ਹਾਂ ਨੂੰ। ਮੈਂ ਮੋਦੀ ਜੀ ਨੂੰ ਦੱਸਣਾ ਚਾਹੁੰਦਾ ਹਾਂ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ, ਔਰੰਗਜ਼ੇਬ ਵੀ ਨਹੀਂ ਝੁਕਾ ਸਕਿਆ ਸੀ। ਇਹ ਭਗਤ ਸਿੰਘ ਦੀ ਧਰਤੀ ਹੈ, ਜੋ ਅੰਗਰੇਜ਼ਾਂ ਦੇ ਅੱਗੇ ਕਦੇ ਵੀ ਨਹੀਂ ਝੁਕੇ, ਤਾਂ ਮੋਦੀ ਦੀਆਂ ਚਾਲਾਂ ਅੱਗੇ ਪੰਜਾਬ ਕਦੇ ਵੀ ਨਹੀਂ ਝੁਕੇਗਾ। ਉਨ੍ਹਾਂ ਕਿਹਾ ਕਿ ਈ.ਡੀ. ਭਾਜਪਾ ਦੇ ਇਸ ਅਨੈਤਿਕ ਗੱਠਜੋੜ ਦਾ ਅੰਤ ਪੰਜਾਬ ਹੀ ਕਰੇਗਾ।
;
;
;
;
;
;
;
;