ਨਸ਼ਾ ਤਸਕਰ ਦੇ ਘਰ ਛਾਪਾ ਮਾਰਨ ਗਈ ਪੁਲਿਸ ਪਾਰਟੀ ’ਤੇ ਹਮਲਾ
ਤਲਵੰਡੀ ਸਾਬੋ, (ਬਠਿੰਡਾ), 9 ਮਈ (ਰਣਜੀਤ ਸਿੰਘ ਰਾਜੂ)- ਉੱਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਚੱਠੇਵਾਲਾ ਵਿਖੇ ਇਕ ਕਥਿਤ ਨਸ਼ਾ ਤਸਕਰ ਦੇ ਘਰ ਛਾਪੇਮਾਰੀ ਕਰਨ ਗਈ ਪੁਲਿਸ ਪਾਰਟੀ ’ਤੇ ਹਮਲਾ ਕਰਕੇ ਏ. ਐੱਸ. ਆਈ. ਤੇ ਇਕ ਪੁਲਿਸ ਮੁਲਾਜ਼ਮ ਨੂੰ ਜ਼ਖ਼ਮੀ ਕਰ ਦਿੱਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਏ. ਐੱਸ. ਆਈ. ਜਗਸੀਰ ਸਿੰਘ ਦੀ ਅਗਵਾਈ ’ਚ ਪੁਲਿਸ ਪਾਰਟੀ ਪਿੰਡ ਚੱਠੇਵਾਲਾ ਵਿਖੇ ਇਕ ਕਥਿਤ ਨਸ਼ਾ ਤਸਕਰ ਜੀਤੂ ਦੇ ਘਰ ਅੱਜ ਸਵੇਰੇ ਕਰੀਬ 7:30 ਵਜੇ ਛਾਪੇਮਾਰੀ ਕਰਨ ਗਈ ਸੀ ਕਿ ਅੱਗੋਂ ਘਰ ਵਾਲਿਆਂ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਏ. ਐੱਸ. ਆਈ. ਜਗਸੀਰ ਸਿੰਘ ਅਤੇ ਸਿਪਾਹੀ ਨੀਰਜ ਕੁਮਾਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਤਲਵੰਡੀ ਸਾਬੋ ਦਾਖਲ ਕਰਵਾਇਆ ਗਿਆ ਹੈ। ਪਤਾ ਲੱਗਾ ਹੈ ਕਿ ਏ. ਐਸ. ਆਈ. ਜਗਸੀਰ ਸਿੰਘ ਦੇ ਸਿਰ ਵਿਚ ਸੱਟਾਂ ਲੱਗਣ ਕਾਰਨ ਉਸ ਨੂੰ ਅਗਲੇਰੀ ਜਾਂਚ ਲਈ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ, ਜਦੋਂ ਕਿ ਪੁਲਿਸ ਨੇ ਕਥਿਤ ਹਮਲਾਵਰਾਂ ਦੀ ਭਾਲ ਆਰੰਭ ਦਿੱਤੀ ਹੈ।
;
;
;
;
;
;
;
;
;