JALANDHAR WEATHER

ਮੁੱਖ ਮੰਤਰੀ ਮਾਨ ਨੇ "ਮੇਰੀ ਰਸੋਈ ਯੋਜਨਾ" ਦੀ ਕੀਤੀ ਸ਼ੁਰੂਆਤ

ਸੰਗਰੂਰ, 9 ਮਈ- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਵਿਚ "ਮੇਰੀ ਰਸੋਈ ਯੋਜਨਾ" ਦੀ ਸ਼ੁਰੂਆਤ ਕੀਤੀ ਹੈ। ਮੁੱਖ ਮੰਤਰੀ ਵੱਲੋ ਸੰਗਰੂਰ ਦੇ ਭਲਵਾਨ ਪਿੰਡ ਵਿਚ ਇਸ ਯੋਜਨਾ ਦੀ ਸ਼ੁਰੂਆਤ ਕੀਤੀ ਗਈ । ਮੁੱਖ ਮੰਤਰੀ ਮਾਨ ਨੇ ਕਿਹਾ ਕਿ ਲੋਕਾਂ ਨੂੰ "ਮੇਰੀ ਰਸੋਈ ਯੋਜਨਾ" ਤਹਿਤ ਪ੍ਰੋਟੀਨ ਨਾਲ ਭਰਪੂਰ ਫੂਡ ਕਿੱਟਾਂ ਮਿਲਣਗੀਆਂ।

ਸੂਬੇ ਦੇ ਲਗਭਗ 40 ਲੱਖ ਪਰਿਵਾਰਾਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ। ਫੂਡ ਕਿੱਟ ਵਿੱਚ 2 ਕਿਲੋ ਦਾਲ, 2 ਕਿਲੋ ਖੰਡ, 1 ਕਿਲੋ ਨਮਕ, 200 ਗ੍ਰਾਮ ਹਲਦੀ ਅਤੇ 1 ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ