ਪੰਜਾਬ ਕਾਂਗਰਸ ਦੀ ਵੱਡੀ ਬੈਠਕ ਸ਼ੁਰੂ, ਦਿੱਗਜ ਆਗੂ ਸ਼ਾਮਲ
ਚੰਡੀਗੜ੍ਹ, 9 ਮਈ (ਗੁਰਪ੍ਰੀਤ ਸਿੰਘ)- ਪੰਜਾਬ ਕਾਂਗਰਸ ਦੀ ਅੱਜ ਇੱਕ ਬੇਹੱਦ ਅਹਿਮ ਅਤੇ ਵੱਡੀ ਬੈਠਕ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੀ ਪ੍ਰਧਾਨਗੀ ਅਤੇ ਅਗਵਾਈ ਹੇਠ ਹੋ ਰਹੀ ਹੈ। ਮੀਟਿੰਗ ਵਿਚ ਪੰਜਾਬ ਕਾਂਗਰਸ ਦੇ ਦਿੱਗਜ ਆਗੂ ਸ਼ਾਮਲ ਹਨ। ਆਉਣ ਵਾਲੀਆਂ ਸਿਆਸੀ ਚੁਣੌਤੀਆਂ ਅਤੇ ਪਾਰਟੀ ਦੀ ਰਣਨੀਤੀ 'ਤੇ ਚਰਚਾ ਹੋਣ ਦੀ ਉਮੀਦ ਹੈ।
ਸੂਬਾ ਇੰਚਾਰਜ ਵਜੋਂ ਭੁਪੇਸ਼ ਬਘੇਲ ਪਾਰਟੀ ਵਰਕਰਾਂ ਅਤੇ ਲੀਡਰਸ਼ਿਪ ਨਾਲ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣਗੇ। ਪੰਜਾਬ ਦੀ ਸਿਆਸਤ ਦੇ ਲਿਹਾਜ਼ ਨਾਲ ਇਸ ਮੀਟਿੰਗ ਨੂੰ ਕਾਫੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
;
;
;
;
;
;
;
;
;