ਡੇਰਾ ਬਾਬਾ ਨਾਨਕ ਪੁਲਿਸ ਵਲੋਂ ਬੇਦੀ ਕਤਲ ਕੇਸ ਚ ਲੋੜੀਦਾ ਦੋਸ਼ੀ ਅਸਲੇ ਸਮੇਤ ਕਾਬੂ
ਡੇਰਾ ਬਾਬਾ ਨਾਨਕ (ਗੁਰਦਾਸਪੁਰ), 9 ਮਈ (ਹੀਰਾ ਸਿੰਘ ਮਾਂਗਟ) - ਡੇਰਾ ਬਾਬਾ ਨਾਨਕ ਪੁਲਿਸ ਵਲੋਂ ਅੱਜ ਇਕ ਨੌਜਵਾਨ ਨੂੰ ਪਿਸਤੌਲ ਸਮੇਤ ਕਾਬੂ ਕਰਨ ਦਾ ਸਮਾਂਚਾਰ ਪ੍ਰਾਪਤ ਹੋਇਆ ਹੈ। ਕਾਬੂ ਕੀਤਾ ਗਿਆ ਨੌਜਵਾਨ ਪੁਲਿਸ ਨੂੰ ਬੇਦੀ ਮੈਡੀਕਲ ਸਟੋਰ ਡੇਰਾ ਬਾਬਾ ਨਾਨਕ ਦੇ ਕਤਲ ਕਾਂਡ ਚ ਲੌੜੀਂਦਾ ਸੀ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਹੋਇਆਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸ.ਐਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਕੋਲੋਂ 30 ਬੋਰ ਦਾ ਪਿਸਤੋਲ ਬਰਾਮਦ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਨੌਜਵਾਨ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
;
;
;
;
;
;
;
;