ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ 'ਚ ਅੱਜ ਤੋਂ ਚੱਲਣਗੀਆਂ ਤੇਜ਼ ਹਵਾਵਾਂ
ਕਈ ਥਾਵਾਂ 'ਤੇ ਪਵੇਗਾ ਮੀਂਹ
ਚੰਡੀਗੜ੍ਹ, 10 ਮਈ (ਏਜੰਸੀ)- ਉਤਰ-ਪੱਛਮੀ ਭਾਰਤ 'ਚ ਇਕ ਹੋਰ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ, ਜਿਸ ਕਾਰਨ ਭਾਰਤੀ ਮÏਸਮ ਵਿਭਾਗ ਨੇ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ 'ਚ ਵੀਰਵਾਰ 14 ਮਈ ਤੱਕ ਤੇਜ਼ ਹਵਾਵਾਂ ਤੇ ਗਰਜ-ਚਮਕ ਨਾਲ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ | ਇਸ ਦੌਰਾਨ ਹਵਾਵਾਂ ਦੀ ਰਫ਼ਤਾਰ ਲਗਪਗ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਰਹਿਣ ਦਾ ਅਨੁਮਾਨ ਹੈ | ਮÏਸਮ ਦਾ ਸਭ ਤੋਂ ਵੱਧ ਅਸਰ ਸੋਮਵਾਰ ਨੂੰ ਦੇਖਣ ਨੂੰ ਮਿਲੇਗਾ ਜਿਸ ਲਈ ਪੂਰੇ ਖੇਤਰ 'ਚ 'ਓਰੇਂਜ ਅਲਰਟ' ਜਾਰੀ ਕਰ ਦਿੱਤਾ ਗਿਆ ਹੈ ¢ ਸ਼ੁੱਕਰਵਾਰ ਤੋਂ ਮÏਸਮ ਸਾਫ਼ ਹੋ ਜਾਵੇਗਾ ਅਤੇ ਆਉਣ ਵਾਲੇ ਹਫ਼ਤੇ ਦੇ ਅੰਤ 'ਚ ਮÏਸਮ ਖ਼ੁਸ਼ਕ ਰਹਿਣ ਦੀ ਉਮੀਦ ਹੈ | ਮੌਸਮ ਵਿਭਾਗ ਅਨੁਸਾਰ ਇਹ ਤਬਦੀਲੀ ਵਾਯੂਮੰਡਲ 'ਚ ਬਣੀ ਪੱਛਮੀ ਗੜਬੜੀ ਅਤੇ ਰਾਜਸਥਾਨ ਦੇ ਇਲਾਕਿਆਂ 'ਤੇ ਬਣੇ ਚੱਕਰਵਾਤੀ ਹਵਾਵਾਂ ਕਾਰਨ ਹੋਈ ਹੈ | ਪਿਛਲੇ 24 ਘੰਟਿਆਂ ਦÏਰਾਨ ਪੰਜਾਬ 'ਚ ਫਰੀਦਕੋਟ 42.8 ਡਿਗਰੀ ਸੈਲਸੀਅਸ ਨਾਲ ਸਭ ਤੋਂ ਗਰਮ ਰਿਹਾ, ਜਦਕਿ ਹਰਿਆਣਾ ਦੇ ਫਰੀਦਾਬਾਦ 'ਚ ਪਾਰਾ 45.2 ਡਿਗਰੀ ਸੈਲਸੀਅਸ ਤੱਕ ਜਾ ਪਹੁੰਚਿਆ¢ ਚੰਡੀਗੜ੍ਹ 'ਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 3 ਡਿਗਰੀ ਘੱਟ ਹੈ | ਮÏਸਮ ਵਿਭਾਗ ਨੇ ਸੁਰੱਖਿਆ ਚਿਤਾਵਨੀ ਜਾਰੀ ਕਰਦਿਆਂ ਲੋਕਾਂ ਨੂੰ ਬਿਜਲੀ ਦੇ ਖੰਭਿਆਂ, ਪਾਣੀ ਦੇ ਸੋਮਿਆਂ ਅਤੇ ਕਮਜ਼ੋਰ ਢਾਂਚਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ |
;
;
;
;
;
;
;
;