JALANDHAR WEATHER

ਪ੍ਰਧਾਨ ਮੰਤਰੀ ਮੋਦੀ ਜਨਤਾ ਨੂੰ ਅਰਥ ਵਿਵਸਥਾ ਦੀ ਸਥਿਤੀ ਬਾਰੇ ਦੱਸਣ- ਕੇਜਰੀਵਾਲ

ਦਿੱਲੀ, 12 ਮਈ- ਕੇਜਰੀਵਾਲ ਅਰਵਿੰਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਵਾਸੀਆਂ ਨੂੰ ਕੀਤੀ ਗਈ ਅਪੀਲ ਨੂੰ ਲੈ ਕੇ ਤਨਜ਼ ਕੱਸਿਆ ਹੈ। ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਮਹਿਜ਼ ਆਦੇਸ਼ ਦੇਣ ਨਾਲ ਕੰਮ ਨਹੀਂ ਬਣੇਗਾ ਅਤੇ ਪ੍ਰਧਾਨ ਮੰਤਰੀ ਜਨਤਾ ਨੂੰ ਅਰਥ ਵਿਵਸਥਾ ਦੀ ਸਥਿਤੀ ਬਾਰੇ ਦੱਸਣ। ਉਨ੍ਹਾਂ ਕਿਹਾ ਕਿ ਦੇਸ਼ ਜਾਨਣਾ ਚਾਹੁੰਦਾ ਹੈ ਕਿ ਅਰਥ ਵਿਵਸਥਾ ਕਿੱਥੇ ਖੜੀ ਹੈ।

ਉਨ੍ਹਾਂ ਕਿਹਾ ਕਿ ਮੇਰੀਆਂ ਪ੍ਰਧਾਨ ਮੰਤਰੀ ਤੋਂ ਤਿੰਨ ਬੇਨਤੀਆਂ ਹਨ ਕਿ ਪ੍ਰਧਾਨ ਮੰਤਰੀ ਦੇਸ਼ ਨੂੰ ਸਾਡੀ ਅੱਜ ਦੀ ਆਰਥਿਕਤਾ ਦੀ ਸਥਿਤੀ ਅਤੇ ਨੇੜਲੇ ਭਵਿੱਖ ਵਿਚ ਕੀ ਉਮੀਦ ਕੀਤੀ ਜਾ ਸਕਦੀ ਹੈ, ਬਾਰੇ ਦੱਸਣ। ਅੱਜ, ਬਾਜ਼ਾਰ ਵਿਚ ਬਹੁਤ ਸਾਰੀਆਂ ਅਫਵਾਹਾਂ ਉੱਡ ਰਹੀਆਂ ਹਨ ਅਤੇ ਇਹ ਅਰਥਵਿਵਸਥਾ ਦੇ ਵਿਸ਼ਵਾਸ ਲਈ ਚੰਗਾ ਨਹੀਂ ਹੈ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ