ਭ੍ਰਿਸ਼ਟਾਚਾਰ ਨਾਲ ਲੜਨ ਲਈ ਬਣਾਇਆ ਗਿਆ ਅਹੁਦਾ ਭ੍ਰਿਸ਼ਟ ਹੋ ਗਿਆ- ਸੁਖਬੀਰ ਬਾਦਲ
ਚੰਡੀਗੜ੍ਹ, 12 ਮਈ- ਸੁਖਬੀਰ ਬਾਦਲ ਨੇ ਸੀ.ਬੀ.ਆਈ ਵਲੋਂ ਪੰਜਾਬ ਵਿਜੀਲੈਂਸ ਦੇ ਮੁੱਖ ਦਫ਼ਤਰ ‘ਤੇ ਰੇਡ ਨੂੰ ਲੈ ਕੇ ਬਿਆਨ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ 'ਕੱਟੜ ਇਮਾਨਦਰ ਪਾਰਟੀ' ਦੀ ਸੱਚਾਈ ਲਗਾਤਾਰ ਸਾਹਮਣੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮੰਤਰੀ, ਵਿਧਾਇਕ, ਡੀਆਈਜੀ ਅਤੇ ਹੁਣ ਰਾਜ ਵਿਜੀਲੈਂਸ ਮੁਖੀ ਦਾ ਨਾਮ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨਾਲ ਲੜਨ ਲਈ ਬਣਾਇਆ ਗਿਆ ਅਹੁਦਾ ਭ੍ਰਿਸ਼ਟ ਹੋ ਗਿਆ ਹੈ ਅਤੇ ਇਹ ਬਹੁਤ ਗੰਭੀਰ ਹੈ।
ਇਸ ਦੀ ਡੂੰਘਾਈ ਨਾਲ ਜਾਂਚ ਅਤੇ ਸਾਰੇ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਆਮ ਆਦਮੀ ਪਾਰਟੀ ਨੇ ਹਰ ਸੰਸਥਾ ਨੂੰ ਢਾਹ ਦਿੱਤਾ ਹੈ।
;
;
;
;
;
;
;
;
;