ਸਿਆਸੀ ਲਾਹੇ ਲਈ ਪੰਜਾਬ ਨੂੰ ਨਿਸ਼ਾਨਾ ਬਣਾਉਣਾ ਕੌਮੀ ਹਿੱਤਾਂ ਲਈ ਘਾਤਕ- ਅਮਨ ਅਰੋੜਾ
ਚੰਡੀਗੜ੍ਹ, 12 ਮਈ- ਉਦਯੋਗ ਮੰਤਰੀ ਦਾ ਅਹੁਦਾ ਸਾਂਭਣ ਮੌਕੇ ਤੇ 'ਆਪ' ਪੰਜਾਬ ਪ੍ਰਧਾਨ ਅਤੇ ਕੈਬਿਨੇਟ ਮੰਤਰੀ ਅਮਨ ਅਰੋੜਾ ਨੇ ਚੰਡੀਗੜ੍ਹ ਦੀ ਪ੍ਰੈਸ ਕਾਨਫ੍ਰੈਂਸ ਵਿਚ ਮੁੱਖ ਮੰਤਰੀ ਭਗਵੰਤ ਮਾਨ, ਬਿਜ਼ਨੈਸ ਕਮਿਊਨਿਟੀ, ਪੰਜਾਬ ਦੀ ਸਮੁੱਚੀ ਇੰਡਸਟਰੀ ਨੰੜ ਇਹ ਯਕੀਨ ਦਵਾਇਆ ਤੇ ਵਚਨਬਧਤਾ ਕੀਤੀ ਕਿ ਉਹ ਆਪਣੇ ਸਾਰੇ ਫਰਜ਼ ਬਾਖੂਬੀ ਨਿਭਾਉਣਗੇ ਤੇ ਇਹ ਵੀ ਕਿਹਾ ਕਿ ਹੁਣ ਤੱਕ ਰਿਕਾਰਡ ਤੋੜ ਇਨਵੈਸਟਮੈਂਟ ਪੰਜਾਬ ਵਿਚ ਆਈ ਹੈ।
ਇਸੇ ਤਰ੍ਹਾਂ ਸਾਰੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਂਦੇ ਹੋਏ ਅਮਨ ਅਰੋੜਾ ਨੇ ਕਿਹਾ ਕਿ ਕੈਬਿਨੇਟ ਮੰਤਰੀ ਅਮਨ ਅਰੋੜਾ ਨੇ ਮੀਡੀਆ ਨੂੰ ਜਵਾਬ ਦਿੰਦਿਆਂ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਮੋਦੀ ਗੁਜਰਾਤ ਦੇ ਮੁੱਖ ਮੰਤਰੀ ਸਨ, ਉਦੋਂ ਉਹ ਕੇਂਦਰ ਅਤੇ ਰਾਜ ਸਰਕਾਰਾਂ ਦੇ ਸਬੰਧਾਂ ਨੂੰ ‘ਵੱਡੇ ਅਤੇ ਛੋਟੇ ਭਰਾ’ ਵਰਗਾ ਦੱਸਦੇ ਸਨ ਅਤੇ ਇੱਕ ਮਜ਼ਬੂਤ ਸੰਘੀ ਢਾਂਚੇ ਦੀ ਵਕਾਲਤ ਕਰਦੇ ਸਨ। ਪਰ ਪਿਛਲੇ ਕੁਝ ਸਾਲਾਂ ਵਿੱਚ ਮਾਹੌਲ ਪੂਰੀ ਤਰ੍ਹਾਂ ਬਦਲ ਗਿਆ ਹੈ।
ਉਨ੍ਹਾਂ ਦੋਸ਼ ਲਾਇਆ ਕਿ ਜਿੱਥੇ ਭਾਜਪਾ ਨੂੰ ਆਪਣੀ ਸਿਆਸੀ ਜ਼ਮੀਨ ਖਿਸਕਦੀ ਨਜ਼ਰ ਆਉਂਦੀ ਹੈ, ਉੱਥੇ ਉਹ ਈਡੀ, ਸੀਬੀਆਈ ਅਤੇ ਇਨਕਮ ਟੈਕਸ ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਬੰਗਾਲ ਅਤੇ ਹੁਣ ਪੰਜਾਬ ਵਿਚ ਅਜਿਹੀ ਹੀ ਰਣਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਿਆਸੀ ਲਾਹੇ ਲਈ ਪੰਜਾਬ ਵਰਗੇ ਦੇਸ਼-ਭਗਤ ਅਤੇ ਸਰਹੱਦੀ ਸੂਬੇ ਨੂੰ ਨਿਸ਼ਾਨਾ ਬਣਾਉਣਾ ਕੌਮੀ ਹਿੱਤਾਂ ਲਈ ਘਾਤਕ ਹੈ।
;
;
;
;
;
;
;
;
;