ਹਰਿਆਣਾ ਬੋਰਡ ਨੇ 12ਵੀਂ ਦਾ ਨਤੀਜਾ ਕੀਤਾ ਜਾਰੀ
ਹਰਿਆਣਾ, 12 ਮਈ- ਹਰਿਆਣਾ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦੀਆਂ ਨਿਯਮਤ ਪ੍ਰੀਖਿਆਵਾਂ ਦੇ ਨਤੀਜੇ ਜਾਰੀ ਕਰ ਦਿੱਤੇ ਹਨ। ਇਸ ਸਾਲ, 12ਵੀਂ ਬੋਰਡ ਪ੍ਰੀਖਿਆਵਾਂ ਲਈ ਕੁੱਲ ਪਾਸ ਪ੍ਰਤੀਸ਼ਤਤਾ 84.67 ਫੀਸਦੀ ਰਹੀ। ਪ੍ਰੀਖਿਆ ਦੇਣ ਵਾਲੇ ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ 'ਤੇ ਆਪਣੇ ਨਤੀਜੇ ਦੇਖ ਸਕਦੇ ਹਨ। ਇਸ ਸਾਲ ਕੁੜੀਆਂ ਨੇ ਬਾਜੀ ਮਾਰੀ ਹੈ।
ਇਸ ਸਾਲ ਨਤੀਜਿਆਂ ਵਿਚ ਕੁੜੀਆਂ ਨੇ ਆਪਣਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਜਾਰੀ ਰੱਖਿਆ ਅਤੇ ਮੁੰਡਿਆਂ ਨੂੰ ਪਛਾੜ ਕੇ ਮਹੱਤਵਪੂਰਨ ਪ੍ਰਦਰਸ਼ਨ ਕੀਤਾ। ਨਤੀਜਿਆਂ ਦੇ ਅਨੁਸਾਰ, ਕੁੜੀਆਂ ਨੇ ਮੁੰਡਿਆਂ ਨਾਲੋਂ 6.52 ਫੀਸਦੀ ਵੱਧ ਪਾਸ ਪ੍ਰਤੀਸ਼ਤਤਾ ਪ੍ਰਾਪਤ ਕੀਤੀ। ਕੁੜੀਆਂ ਦੀ ਪਾਸ ਪ੍ਰਤੀਸ਼ਤਤਾ 87.97 ਫੀਸਦੀ ਅਤੇ ਮੁੰਡਿਆਂ ਦੀ ਪਾਸ ਪ੍ਰਤੀਸ਼ਤਤਾ 81.45 ਫੀਸਦੀ ਹੈ।
;
;
;
;
;
;
;
;
;