JALANDHAR WEATHER

ਭਾਕਿਯੂ ਕ੍ਰਾਂਤੀਕਾਰੀ ਵਲੋਂ ਸਹਿਕਾਰੀ ਬੈਂਕ ਬਠਿੰਡਾ ਅੱਗੇ ਦਿੱਤਾ ਗਿਆ ਧਰਨਾ

ਬਠਿੰਡਾ, 12 ਮਈ (ਅੰਮਿ੍ਤਪਾਲ ਸਿੰਘ ਵਲਾਣ)- ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ’ਤੇ ਅੱਜ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਵਲੋਂ ਜ਼ਿਲ੍ਹਾ ਸਹਿਕਾਰੀ ਬੈਂਕ ਬਠਿੰਡਾ ਦੀ ਮੁੱਖ ਸ਼ਾਖਾ ਅੱਗੇ ਸੂਬਾ ਜਨਰਲ ਸਕੱਤਰ ਸੁਖਵਿੰਦਰ ਕੌਰ ਰਾਮਪੁਰਾ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ। ਇਸ ਮੌਕੇ ਸੁਖਵਿੰਦਰ ਕੌਰ ਰਾਮਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਹੱਦ ਕਰਜ਼ੇ ਦੀ ਰਾਸ਼ੀ ਵਧਾਉਣ ਸਬੰਧੀ ਪੱਤਰ ਜਾਰੀ ਕੀਤਾ ਜਾ ਚੁੱਕਾ ਹੈ, ਪਰ ਸਹਿਕਾਰੀ ਬੈਂਕ ਵਲੋਂ ਇਸ ਦੇ ਬਾਵਜੂਦ ਵਧੀ ਹੋਈ ਕਰਜ਼ਾ ਰਾਸ਼ੀ ਕਿਸਾਨਾਂ ਨੂੰ ਨਹੀਂ ਦਿੱਤੀ ਜਾ ਰਹੀ।

ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੇ ਅਧੀਨ ਚੱਲ ਰਹੇ ਬੈਂਕ ਜਾਣਬੁੱਝ ਕੇ ਕਿਸਾਨਾਂ ਨੂੰ ਰਾਹਤ ਦੇਣ ਵਿਚ ਟਾਲਮਟੋਲ ਕਰ ਰਹੇ ਹਨ। ਜ਼ਿਲ੍ਹਾ ਪ੍ਰਧਾਨ ਪੁਰਸ਼ੋਤਮ ਮਹਿਰਾਜ ਨੇ ਕਿਹਾ ਕਿ ਕਿਸਾਨਾਂ ਦੇ ਵਿਆਜ ਨਾਲ ਚੱਲਣ ਵਾਲਾ ਇਹ ਬੈਂਕ ਜੇਕਰ ਕਿਸਾਨਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰੇਗਾ ਤਾਂ ਇਸਦਾ ਨੁਕਸਾਨ ਖੁਦ ਬੈਂਕ ਨੂੰ ਹੀ ਝੱਲਣਾ ਪਵੇਗਾ। ਇਸ ਮੌਕੇ ਦਰਸ਼ਨ ਢਿੱਲੋਂ ਫੂਲ, ਕਰਮਜੀਤ ਭਗਤਾ, ਬੂਟਾ ਢਿਪਾਲੀ, ਤੀਰਥ ਰਾਮ ਸੇਲਬਰਾਹ, ਹਰਬੰਸ ਕੋਠਾਗੁਰੂ, ਧਰਮੀ ਫੌਜੀ ਸਲਾਬਤਪੁਰਾ, ਲਖਵੀਰ ਸਲਾਬਤਪੁਰਾ ਸਮੇਤ ਕਈ ਕਿਸਾਨ ਆਗੂਆਂ ਨੇ ਸੰਬੋਧਨ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ