ਮਨੁੱਖਤਾ ਦੇ ਆਧਾਰ ਤੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਮਿਲੇ ਪੈਰੋਲ- ਗਿਆਨੀ ਹਰਪ੍ਰੀਤ ਸਿੰਘ
ਤਲਵੰਡੀ ਸਾਬੋ, 12 ਮਈ (ਰਣਜੀਤ ਸਿੰਘ ਰਾਜੂ)- 28 ਸਾਲ ਅਤੇ 9 ਮਹੀਨਿਆਂ ਤੋਂ ਜੇਲ੍ਹ ਵਿਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਨੇ ਹੁਣ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ ਪੰਜਾਬ ਅਤੇ ਹਰਿਆਣਾ ਉੇੱਚ ਅਦਾਲਤ ਵਿਚ ਪਟੀਸ਼ਨ ਪਾ ਕੇ ਚਾਰ ਹਫਤਿਆਂ ਦੀ ਪੈਰੋਲ ਮੰਗੀ ਹੈ ਤੇ ਮਨੁੱਖਤਾ ਦੇ ਆਧਾਰ ਤੇ ਭਾਈ ਹਵਾਰਾ ਨੂੰ ਜਿੱਥੇ ਇਹ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ ਉੱਥੇ ਹੀ ਸਰਕਾਰਾਂ ਨੂੰ ਵੀ ਚਾਹੀਦਾ ਹੈ ਕਿ ਉਹ ਪੈਰੋਲ ਵਿਚ ਕਿਸੇ ਕਿਸਮ ਦੀ ਵੀ ਰੁਕਾਵਟ ਨਾ ਪਾਉਣ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਰਹਿ ਚੁੱਕੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈੱਸ ਬਿਆਨ ਰਾਹੀਂ ਕੀਤਾ।
ਗਿਆਨੀ ਹਰਪ੍ਰੀਤ ਸਿੰਘ ਨੇ ਅੱਗੇ ਕਿਹਾ ਕਿ ਇੱਕ ਪਾਸੇ ਤਾਂ ਬਲਾਤਕਾਰ ਅਤੇ ਕਤਲ ਵਰਗੇ ਜੁਰਮਾਂ ਦੇ ਦੋਸ਼ੀ ਨੂੰ ਹਰ ਮਹੀਨੇ ਪੈਰੋਲਾਂ ਦਿੱਤੀਆਂ ਜਾ ਰਹੀਆਂ ਹਨ ਦੂਜੇ ਪਾਸੇ ਸਿੱਖ ਬੰਦੀਆਂ ਦੇ ਮਾਮਲੇ ਵਿਚ ਉਹੀ ਕਾਨੂੰਨ ਅਮਲ ਵਿਚ ਨਹੀਂ ਲਿਆਂਦਾ ਜਾਂਦਾ। ਉਨਾਂ ਕਿਹਾ ਕਿ ਗ੍ਰਹਿ ਮੰਤਰਾਲੇ ਨੂੰ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਕੇ ਤੁਰੰਤ ਰਿਹਾਅ ਕਰਨ ਬਾਰੇ ਜਲਦ ਫੈਸਲਾ ਲੈਣਾ ਚਾਹੀਦਾ ਹੈ।
;
;
;
;
;
;
;
;
;