JALANDHAR WEATHER

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮੈਨੇਜਰ ਗੁਰਪ੍ਰਤਾਪ ਕੰਗ ਦੇ ਘਰ 'ਤੇ ਚੱਲਿਆਂ ਗੋਲੀਆਂ

ਹਰਿਆਣਾ,12 ਮਈ (ਇੰਟ )-ਹਰਿਆਣਾ ਦੇ ਕਰਨਾਲ ਦੇ ਗੌਂਡਰ ਪਿੰਡ 'ਚ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮੈਨੇਜਰ ਗੁਰਪ੍ਰਤਾਪ ਕੰਗ ਦੇ ਘਰ 'ਤੇ ਗੋਲੀਆਂ ਚੱਲਣ ਦੇ ਦਾਅਵਿਆਂ ਨੇ ਹੰਗਾਮਾ ਮਚਾ ਦਿੱਤਾ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਇੱਕ ਪੋਸਟ 'ਚ ਦਾਅਵਾ ਕੀਤਾ ਗਿਆ ਹੈ ਕਿ ਲਾਰੈਂਸ ਬਿਸ਼ਨੋਈ ਗੈਂਗ ਨਾਲ ਕਥਿਤ ਤੌਰ 'ਤੇ ਜੁੜੇ ਟਾਇਸਨ ਬਿਸ਼ਨੋਈ ਅਤੇ ਆਰਜੂ ਬਿਸ਼ਨੋਈ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਲਾਰੈਂਸ ਬਿਸ਼ਨੋਈ ਗੈਂਗ ਨੇ ਇੱਕ ਸੋਸ਼ਲ ਮੀਡੀਆ ਪੋਸਟ 'ਚ ਕਿਹਾ ਕਿ ਗੋਲੀਬਾਰੀ ਇੱਕ "ਚੇਤਾਵਨੀ" ਵਜੋਂ ਕੀਤੀ ਗਈ ਸੀ। ਪੋਸਟ ਵਿਚ ਗਾਇਕ ਦੇ ਮੈਨੇਜਰ 'ਤੇ ਔਰਤਾਂ ਪ੍ਰਤੀ ਸ਼ੋਸ਼ਣ ਅਤੇ ਦੁਰਵਿਵਹਾਰ ਸਮੇਤ ਗੰਭੀਰ ਦੋਸ਼ ਵੀ ਲਗਾਏ ਗਏ ਸਨ। ਹਾਲਾਂਕਿ, ਇਨ੍ਹਾਂ ਦੋਸ਼ਾਂ ਦੀ ਪੁਸ਼ਟੀ ਨਹੀਂ ਕੀਤੀ ਜਾ ਸਕੀ। ਹਾਲਾਂਕਿ ਇਸ ਵਾਇਰਲ ਪੋਸਟ ਦੀ ਪੁਸ਼ਟੀ ਨਹੀਂ ਕਰਦੇ ਹਾਂ ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ