JALANDHAR WEATHER

ਕਾਹਨੂੰਵਾਨ ਨੇੜਲੇ ਪਿੰਡ 'ਚ ਜ਼ਮੀਨੀ ਝਗੜੇ ਨੂੰ ਲੈ ਕੇ ਭਰਾ ਤੇ ਭਾਬੀ ਦੀ ਗੋਲੀਆਂ ਮਾਰ ਕੇ ਹੱਤਿਆ

 ਕਾਹਨੂੰਵਾਨ (ਗੁਰਦਾਸਪੁਰ), 12 ਮਈ (ਨਿਸ਼ਾਨ ਸਿੰਘ ਚਾਹਲ, ਜਸਪਾਲ ਸਿੰਘ ਸੰਧੂ)-ਪੁਲਿਸ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਨੈਣੋਕੋਟ 'ਚ ਜ਼ਮੀਨ ਦੀ ਵੰਡ ਨੂੰ ਲੈ ਕੇ ਦੋ ਭਰਾਵਾਂ 'ਚ ਹੋਏ ਝਗੜੇ ਦੌਰਾਨ ਇਕ ਭਰਾ ਵਲੋਂ ਗੋਲੀਆਂ ਮਾਰ ਕੇ ਆਪਣੇ ਸਕੇ ਭਰਾ ਅਤੇ ਭਾਬੀ ਦੀ ਹੱਤਿਆ ਕਰ ਦਿੱਤੀ ਗਈ | ਹੱਤਿਆ ਦੀ ਇਸ ਵਾਰਦਾਤ ਦਾ ਪਤਾ ਲੱਗਦੇ ਹੀ ਮੌਕੇ 'ਤੇ ਡੀ.ਐਸ.ਪੀ. ਕੁਲਵੰਤ ਸਿੰਘ ਮਾਨ ਵੀ ਪੁੱਜ ਗਏ | ਮਿਲੀ ਜਾਣਕਾਰੀ ਅਨੁਸਾਰ ਪਿੰਡ ਨੈਣੋਕੋਟ ਦੇ ਤਿੰਨ ਭਰਾ ਅਜੈਬ ਸਿੰਘ, ਅਮਰਜੀਤ ਸਿੰਘ ਅਤੇ ਤਰਸੇਮ ਸਿੰਘ ਪੁੱਤਰ ਭਜਨ ਸਿੰਘ ਦਾ ਆਪਣੇ ਪਿੰਡ 'ਚ ਨੌ ਕਿੱਲੇ ਜ਼ਮੀਨ ਨੂੰ ਲੈ ਕੇ ਆਪਸੀ ਝਗੜਾ ਚਲਦਾ ਸੀ | ਅਜੈਬ ਸਿੰਘ ਅੱਜ ਰੋਜ਼ ਦੀ ਤਰ੍ਹਾਂ ਸੈਰ ਕਰ ਰਿਹਾ ਸੀ ਕਿ ਇਸੇ ਦੌਰਾਨ ਉਸ ਦੇ ਭਰਾ ਅਮਰਜੀਤ ਸਿੰਘ ਨੇ ਉਸ ਦੇ ਗੋਲੀਆਂ ਚਲਾ ਕੇ ਉਸ ਦੀ ਹੱਤਿਆ ਕਰ ਦਿੱਤੀ | ਇਸ ਤੋਂ ਬਾਅਦ ਅਮਰਜੀਤ ਸਿੰਘ ਨੇ ਅਜੈਬ ਸਿੰਘ ਦੇ ਘਰ ਜਾ ਕੇ ਉਸ ਦੀ ਪਤਨੀ ਕਮਲ ਕੌਰ ਦੀ ਵੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ | ਆਪਣੇ ਭਰਾ ਅਤੇ ਭਾਬੀ ਦੀ ਹੱਤਿਆ ਕਰਨ ਤੋਂ ਬਾਅਦ ਮੁਲਜ਼ਮ ਅਮਰਜੀਤ ਸਿੰਘ ਨੇ ਖ਼ੁਦ ਪੁਲਿਸ ਥਾਣਾ ਕਾਹਨੂੰਵਾਨ ਜਾ ਕੇ ਆਪਣੇ-ਆਪ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ |

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ