JALANDHAR WEATHER

ਸਾਬਕਾ ਕ੍ਰਿਕਟਰ ਹਰਭਜਨ ਸਿੰਘ ਦੀ ਸੁਰੱਖਿਆ ਪਟੀਸ਼ਨ ਦੇ ਜਵਾਬ 'ਚ ਦੇਰੀ ਲਈ ਹਾਈ ਕੋਰਟ ਸਖ਼ਤ

ਚੰਡੀਗੜ੍ਹ, 12 ਮਈ (ਸੰਦੀਪ ਕੁਮਾਰ ਮਾਹਨਾ)–ਕਿ੍ਕਟਰ ਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਨਾਲ ਜੁੜੇ ਇਕ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਦੀਆਂ ਕਾਰਵਾਈਆਂ 'ਤੇ ਸਖ਼ਤ ਟਿੱਪਣੀ ਕੀਤੀ, ਜਿਸ 'ਚ ਸਪਸ਼ਟ ਤੌਰ 'ਤੇ ਕਿਹਾ ਗਿਆ ਕਿ ਅਦਾਲਤ ਇਹ ਦੇਖ ਰਹੀ ਹੈ ਕਿ ਸੂਬਾ ਸਰਕਾਰ ਜਵਾਬ ਦਾਇਰ ਕਰਨ ਤੋਂ ਬਚ ਰਹੀ ਹੈ, ਪਰ ਸਰਕਾਰ ਨੂੰ ਅਗਲੀ ਸੁਣਵਾਈ 'ਤੇ ਜਵਾਬ ਦਾਇਰ ਕਰਨਾ ਪਵੇਗਾ | ਅਦਾਲਤ ਨੇ ਸਰਕਾਰ ਨੂੰ ਆਖ਼ਰੀ ਮੌਕਾ ਦਿੱਤਾ ਅਤੇ ਸੁਣਵਾਈ 20 ਮਈ ਤੱਕ ਮੁਲਤਵੀ ਕਰ ਦਿੱਤੀ | ਸੁਣਵਾਈ ਦੌਰਾਨ, ਪੰਜਾਬ ਸਰਕਾਰ ਨੇ ਅਦਾਲਤ ਤੋਂ ਵਿਸਤਿ੍ਤ ਸੁਰੱਖਿਆ ਜਵਾਬ ਦਾਇਰ ਕਰਨ ਲਈ ਤਿੰਨ ਹਫ਼ਤਿਆਂ ਦਾ ਵਾਧੂ ਸਮਾਂ ਮੰਗਿਆ | ਹਾਲਾਂਕਿ, ਹਾਈ ਕੋਰਟ ਨੇ ਇਸ ਬੇਨਤੀ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ, ਇਹ ਕਹਿੰਦੇ ਹੋਏ ਕਿ ਸਰਕਾਰ ਨੂੰ ਸਿਰਫ਼ ਇਕ ਹਫ਼ਤਾ ਦਿੱਤਾ ਗਿਆ ਸੀ ਅਤੇ ਇਹ ਉਸਦਾ ਆਖ਼ਰੀ ਮੌਕਾ ਹੋਵੇਗਾ |

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ