JALANDHAR WEATHER

ਪੰਜਾਬੀ ਆਪਣੀ ਮਾਂ ਬੋਲੀ 'ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ-ਬਲਤੇਜ ਪੰਨੂ

ਚੰਡੀਗੜ੍ਹ, 12 ਮਈ (ਅ.ਬ.)-ਆਮ ਆਦਮੀ ਪਾਰਟੀ ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕੇਂਦਰ ਵਿਚ ਭਾਜਪਾ ਸਰਕਾਰ ਵਲੋਂ ਪੰਜਾਬ ਦੇ ਆਰਮੀ ਸਕੂਲਾਂ ਵਿਚ ਸੰਸਕ੍ਰਿਤ ਨੂੰ ਲਾਜ਼ਮੀ ਕਰਨ ਤੇ ਪੰਜਾਬੀ ਨੂੰ ਵਿਕਲਪਿਕ (ਆਪਸ਼ਨਲ) ਵਿਸ਼ਾ ਬਣਾਉਣ ਦੇ ਫੈਸਲੇ ਦੀ ਨਿਖੇਧੀ ਕੀਤੀ ਤੇ ਇਸ ਨੂੰ ਪੰਜਾਬ ਵਿਰੋਧੀ ਮਾਨਸਿਕਤਾ ਦਾ ਪ੍ਰਤੀਕ ਦੱਸਿਆ¢ ਪੰਨੂ ਨੇ ਕਿਹਾ ਕਿ ਭਾਜਪਾ ਲਗਾਤਾਰ ਪੰਜਾਬ ਦੇ ਹੱਕਾਂ ਤੇ ਇਸ ਦੀ ਵਿਰਾਸਤ 'ਤੇ ਡਾਕਾ ਮਾਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਸੂਬੇ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ¢ ਪੰਨੂ ਨੇ ਕਿਹਾ ਕਿ ਭਾਜਪਾ ਦੇ ਪੰਜਾਬ ਵਿਰੋਧੀ ਫੈਸਲੇ ਹਮੇਸ਼ਾਂ ਹੀ ਚਰਚਾ ਅਤੇ ਵਿਵਾਦ ਦਾ ਵਿਸ਼ਾ ਰਹੇ ਹਨ ¢ ਉਨ੍ਹਾਂ ਸਪੱਸ਼ਟ ਕੀਤਾ ਕਿ ਅਸੀਂ ਕਿਸੇ ਭਾਸ਼ਾ ਦੇ ਵਿਰੋਧ ਵਿਚ ਨਹੀਂ ਹਾਂ, ਪਰ ਪੰਜਾਬ ਦੀ ਧਰਤੀ 'ਤੇ ਪੰਜਾਬੀ ਭਾਸ਼ਾ ਨੂੰ ਦੂਜੇ ਦਰਜੇ 'ਤੇ ਧੱਕਣਾ ਬਰਦਾਸ਼ਤ ਤੋਂ ਬਾਹਰ ਹੈ¢ ਪੰਨੂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਲੋਕ-ਵਿਰੋਧੀ ਤੇ ਪੰਜਾਬ-ਵਿਰੋਧੀ ਫੈਸਲੇ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ¢

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ