ਮੁੱਖ ਮੰਤਰੀ ਪੰਜਾਬ ਅੱਜ ਕਰਨਗੇ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ
ਚੰਡੀਗੜ੍ਹ, 13 ਮਈ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਅੱਜ ਦਿੱਲੀ ਵਿਖੇ ਸੜਕ ਅਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ, ਖ਼ੁਰਾਕ ਸਪਲਾਈ ਮੰਤਰੀ ਪ੍ਰਹਿਲਾਦ ਜੋਸ਼ੀ ਅਤੇ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਮਿਲ ਕੇ ਪੰਜਾਬ ਦੀਆਂ ਜਾਇਜ਼ ਮੰਗਾਂ ਸੰਬੰਧੀ ਕੇਂਦਰ ਸਰਕਾਰ ਨਾਲ ਗੱਲਬਾਤ ਕੀਤੀ ਜਾਵੇਗੀ।
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਦਿੱਲੀ ਦੌਰੇ ’ਤੇ ਹਨ। ਜਾਣਕਾਰੀ ਅਨੁਸਾਰ ਦੁਪਹਿਰ 1:00 ਵਜੇ ਦਿੱਲੀ ਵਿਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਹੋਵੇਗੀ। ਇਸ ਤੋਂ ਬਾਅਦ ਮੁੱਖ ਮੰਤਰੀ ਮਾਨ ਦੁਪਹਿਰ 3:00 ਵਜੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਵੀ ਮੁਲਾਕਾਤ ਕਰਨਗੇ
;
;
;
;
;
;
;
;
;