JALANDHAR WEATHER

ਪੰਜਾਬੀਆਂ ਨੂੰ ਡਰਾਉਣ ਲਈ ਕੀਤੀ ਜਾ ਰਹੀ ਗੈਂਗਸਟਰਾਂ ਦੀ ਵਰਤੋਂ- ਡਾ. ਬਲਜੀਤ ਕੌਰ

ਚੰਡੀਗੜ੍ਹ, 13 ਮਈ- ਦਿਲਜੀਤ ਦੋਸਾਂਝ ਦੇ ਮੈਨੇਜਰ ਘਰ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਇਕ ਟਵੀਟ ਸਾਂਝਾ ਕੀਤਾ ਹੈ। ਉਨ੍ਹਾਂ ਕਿਹਾ ਕਿ ਟਾਈਮਲਾਈਨ ਸਭ ਦੇ ਸਾਹਮਣੇ ਹੈ। ਭਾਜਪਾ ਨੇ ਦਿਲਜੀਤ ਨੂੰ ਆਪਣੇ ਨਾਲ ਜੋੜਨ ਦੀ ਕੋਸ਼ਿਸ਼ ਕੀਤੀ। ਦਿਲਜੀਤ ਨੇ ਸਾਫ਼ ਇਨਕਾਰ ਕਰ ਦਿੱਤਾ।

ਕੁਝ ਦਿਨਾਂ ਬਾਅਦ ਦਿਲਜੀਤ ਦੇ ਮੈਨੇਜਰ ਦੇ ਘਰ ਬਾਹਰ ਗੋਲੀਆਂ ਚੱਲਦੀਆਂ ਹਨ ਅਤੇ ਲਾਰੈਂਸ ਗੈਂਗ ਇਸ ਦੀ ਜ਼ਿੰਮੇਵਾਰੀ ਲੈਂਦਾ ਹੈ। ਉੱਧਰ ਭਾਜਪਾ ਸਰਕਾਰ ਲਾਰੈਂਸ ਬਿਸ਼ਨੋਈ ਨੂੰ ਗੁਜਰਾਤ ਵਿਚ ਬਚਾਅ ਕੇ ਬੈਠੀ ਹੈ ਅਤੇ ਉਸ ਤੋਂ ਪੁੱਛਗਿੱਛ ਤੱਕ ਨਹੀਂ ਹੋਣ ਦੇ ਰਹੀ।

ਪੰਜਾਬੀਆਂ ਨੂੰ ਡਰਾਉਣ ਲਈ ਗੈਂਗਸਟਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਭਾਜਪਾ ਦੀ ਇਹ ਪੰਜਾਬ ਵਿਰੋਧੀ ਸੋਚ ਸਾਰਿਆਂ ਸਾਹਮਣੇ ਬੇਨਕਾਬ ਹੋ ਚੁੱਕੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ