JALANDHAR WEATHER

ਪੰਜਾਬ ਦੀਆਂ ਸਰਕਾਰੀਆਂ ਨੌਕਰੀਆਂ ਵਿਚ ਅਗਨੀਵੀਰਾਂ ਨੂੰ ਮਿਲੇਗਾ ਰਾਖ਼ਵਾਂਕਰਨ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 13 ਮਈ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੇਂਦਰ ਦੀ ਅਗਨੀਪਥ ਸਕੀਮ ਤਹਿਤ ਫ਼ੌਜ ਵਿਚ ਸੇਵਾ ਪੂਰੀ ਕਰ ਕੇ ਪਰਤਣ ਵਾਲੇ ਅਗਨੀਵੀਰਾਂ ਲਈ ਸਰਕਾਰੀ ਨੌਕਰੀਆਂ ’ਚ ਰਾਖਵਾਂਕਰਨ ਦੇਣ ਦਾ ਅਹਿਮ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਇਸ ਨੀਤੀ ਨੂੰ ਅਮਲੀ ਜਾਮਾ ਪਹਿਨਾਉਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ’ਤੇ ਆਧਾਰਿਤ ਉੱਚ ਪੱਧਰੀ ਕਮੇਟੀ ਬਣਾਈ ਹੈ। ਕਮੇਟੀ ਵਿਚ ਕਈ ਤਜ਼ਰਬੇਕਾਰ ਅਧਿਕਾਰੀ ਸ਼ਾਮਿਲ ਕੀਤੇ ਗਏ ਹਨ। ਸਰਕਾਰ ਦੀ ਯੋਜਨਾ ਅਨੁਸਾਰ ਇਨ੍ਹਾਂ ਹੁਨਰਮੰਦ ਨੌਜਵਾਨਾਂ ਨੂੰ ਪੰਜਾਬ ਪੁਲਿਸ, ਜੰਗਲਾਤ ਗਾਰਡ, ਅੱਗ ਬੁਝਾਊ ਸੇਵਾਵਾਂ (ਫਾਇਰ ਬ੍ਰਿਗੇਡ), ਜੇਲ੍ਹ ਵਿਭਾਗ, ਹੋਮ ਗਾਰਡ ਅਤੇ ਪੈਸਕੋ ਵਰਗੇ ਅਹਿਮ ਸਰਕਾਰੀ ਅਦਾਰਿਆਂ ਵਿਚ ਤਾਇਨਾਤ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ