ਪੰਜਾਬ ’ਚ ਚਾਰ ਆਈ.ਏ.ਐਸ. ਅਧਿਕਾਰੀਆਂ ਦੇ ਹੋਏ ਤਬਾਦਲੇ
ਚੰਡੀਗੜ੍ਹ, 13 ਮਈ-ਪੰਜਾਬ ਵਿਚ 4 ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਜਾਰੀ ਹੁਕਮਾਂ ਅਨੁਸਾਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਬੰਧਕੀ ਸਕੱਤਰ ਰਾਮਵੀਰ ਨੂੰ ਕਮਿਸ਼ਨਰ ਜਲੰਧਰ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਬੰਧਕੀ ਸਕੱਤਰ ਦਾ ਚਾਰਜ ਦਿੱਤਾ ਗਿਆ ਹੈ।
ਇਸੇ ਤਰ੍ਹਾਂ ਘਨਸ਼ਿਆਮ ਥੋਰੀ ਨੂੰ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਨੈਸ਼ਨਲ ਸਿਹਤ ਮਿਸ਼ਨ ਪੰਜਾਬ ਦਾ ਮਿਸ਼ਨ ਡਾਇਰੈਕਟਰ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਸਕੱਤਰ ਦਾ ਵਾਧੂ ਚਾਰਜ ਦਿੱਤਾ ਗਿਆ। ਪੁਨੀਤ ਗੋਇਲ ਨੂੰ ਵਿਸ਼ੇਸ਼ ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਵਾਧੂ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਅਕਸ਼ਿਤਾ ਗੁਪਤਾ ਨੂੰ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਲਗਾਇਆ ਗਿਆ ਹੈ।
;
;
;
;
;
;
;
;
;