ਚੰਡੀਗੜ੍ਹ ਦੇ ਪਿੰਡ ਦੜੂਆ ’ਚ ਨੌਜਵਾਨ ਦਾ ਚਾਕੂ ਮਾਰ ਕੇ ਕਤਲ
ਚੰਡੀਗੜ੍ਹ, 13 ਮਈ (ਕਪਿਲ ਵਧਵਾ)- ਚੰਡੀਗੜ੍ਹ ਦੇ ਪਿੰਡ ਦੜੂਆ ਵਿਖੇ ਇਕ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸੂਰਜ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਉਦਯੋਗਕ ਖੇਤਰ ਦੀ ਪੁਲਿਸ ਮੌਕੇ ’ਤੇ ਪੁੱਜੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਅਨੁਸਾਰ ਮੁੱਢਲੀ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਆਪਸੀ ਰੰਜਿਸ਼ ਦੇ ਚੱਲਦਿਆਂ 4-5 ਨੌਜਵਾਨਾਂ ਨੇ ਸੂਰਜ ਨੂੰ ਘੇਰ ਲਿਆ ਅਤੇ ਉਸ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਹਮਲੇ ਵਿਚ ਗੰਭੀਰ ਜ਼ਖ਼ਮੀ ਹੋਏ ਸੂਰਜ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਦੂਜੇ ਪਾਸੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ’ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਕਤਲ ਕਰਨ ਵਾਲੇ ਨੌਜਵਾਨ ਅਜੇ ਵੀ ਪੁਲਿਸ ਦੀ ਪਕੜ ਤੋਂ ਬਾਹਰ ਹਨ। ਪਰਿਵਾਰ ਨੇ ਮੰਗ ਕੀਤੀ ਕਿ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਵਿਚ ਸੰਬੰਧਿਤ ਧਾਰਾਵਾਂ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।
;
;
;
;
;
;
;
;
;