ਸੋਨੀਆ ਗਾਂਧੀ ਹਸਪਤਾਲ ’ਚ ਦਾਖ਼ਲ
ਨਵੀਂ ਦਿੱਲੀ, 13 ਮਈ- ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਅੱਜ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਇਕ ਛੋਟੀ ਜਿਹੀ ਡਾਕਟਰੀ ਪ੍ਰਕਿਰਿਆ ਹੋਣੀ ਹੈ। ਮਾਰਚ ਦੇ ਸ਼ੁਰੂ ਵਿਚ ਵੀ ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਉਸ ਸਮੇਂ ਉਨ੍ਹਾਂ ਨੂੰ ਕੁਝ ਦਿਨਾਂ ਲਈ ਡਾਕਟਰਾਂ ਦੀ ਇਕ ਟੀਮ ਦੀ ਨਿਗਰਾਨੀ ਹੇਠ ਰੱਖਿਆ ਗਿਆ ਸੀ।
;
;
;
;
;
;
;
;
;