ਮੁੱਖ ਮੰਤਰੀ ਭਗਵੰਤ ਮਾਨ ਅਤੇ ਸੁਨੀਲ ਜਾਖੜ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਚੰਡੀਗੜ੍ਹ, 13 ਮਈ (ਕਪਿਲ ਵਧਵਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਹਰਕਤ ਵਿਚ ਆ ਗਈਆਂ। ਇਹ ਧਮਕੀ ਈ.ਮੇਲ ਦੇ ਜ਼ਰੀਏ ਪ੍ਰਾਪਤ ਹੋਈ ਹੈ। ਸੁਰੱਖਿਆ ਏਜੰਸੀਆਂ ਈ.ਮੇਲ ਦੇ ਸਰੋਤਾਂ ਬਾਰੇ ਜਾਂਚ ਕਰ ਰਹੀਆਂ ਹਨ। ਜ਼ਿਕਰਯੋਗ ਹੈ ਕਿ ਜਿੱਥੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕੁਝ ਸੂਬਿਆਂ ਦੇ ਮੁੱਖ ਮੰਤਰੀਆਂ ਵਲੋਂ ਆਪਣੇ ਸੁਰੱਖਿਆ ਦੇ ਕਾਫ਼ਲੇ ਘਟਾਏ ਹਨ। ਉਥੇ ਹੀ ਇਸ ਘਟਨਾ ਨਾਲ ਉਕਤ ਮਹੱਤਵਪੂਰਨ ਸ਼ਖਸੀਅਤਾਂ ਨੂੰ ਵਧੇਰੀ ਸੁਰੱਖਿਆ ਪ੍ਰਦਾਨ ਕੀਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਪੰਜਾਬ ਸਿਵਲ ਸਕੱਤਰੇਤ ਸਥਿਤ ਮੁੱਖ ਮੰਤਰੀ ਨੂੰ ਦੁਪਹਿਰ 1 ਵੱਜ ਕੇ 11 ਮਿੰਟ ’ਤੇ ਬੰਬ ਨਾਲ ਉਡਾਉਣ ਦੀ ਗੱਲ ਈ.ਮੇਲ ਵਿਚ ਲਿਖੀ ਗਈ ਹੈ।
;
;
;
;
;
;
;
;
;