JALANDHAR WEATHER

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ ਨਤੀਜਾ

 ਚੰਡੀਗੜ੍ਹ, 13 ਮਈ- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 12ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ। ਇਸ ਵਿਚ ਮਾਨਸਾ ਦੀ ਸੁਪਨੀਤ ਕੌਰ ਨੇ ਸੂਬੇ ਭਰ ’ਚ ਪਹਿਲਾ ਸਥਾਨ ਹਾਸਲ ਕੀਤਾ ਹੈ। ਦੂਜੇ ਨੰਬਰ ’ਤੇ ਲੁਧਿਆਣਾ ਦੀ ਸੁਹਾਨੀ ਚੌਹਾਨ ਰਹੀ। ਇਸ ਦੇ ਨਾਲ ਹੀ ਤੀਜਾ ਨੰਬਰ ਵੀ ਲੁਧਿਆਣਾ ਦੀ ਦਿਵਾਂਸ਼ੀ ਨੇ ਹਾਸਲ ਕੀਤਾ ਹੈ। ਤਿੰਨਾਂ ਕੁੜੀਆਂ ਨੇ 500 ’ਚੋਂ 500 ਅੰਕ ਹਾਸਲ ਕੀਤੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਇਨ੍ਹਾਂ ਨਤੀਜਿਆਂ ਵਿਚ ਕੁੜੀਆਂ ਨੇ ਪਹਿਲੇ ਤਿੰਨ ਸਥਾਨ ਹਾਸਲ ਕੀਤੇ ਹਨ। ਉਨ੍ਹਾਂ ਦੱਸਿਆ ਕਿ ਕੁੱਲ 2.42 ਲੱਖ ਵਿਦਿਆਰਥੀ ਪਾਸ ਹੋਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ