JALANDHAR WEATHER

ਸਕੂਲ ਆਫ ਐਮੀਨਸ ਅਮਲੋਹ ਦੀ ਅਮਨਦੀਪ ਕੌਰ ਨੇ ਪੰਜਾਬ ਵਿਚ ਹਾਸਲ ਕੀਤਾ 14ਵਾਂ ਰੈਂਕ

ਅਮਲੋਹ, 13 ਮਈ (ਕੇਵਲ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਸਕੂਲ ਆਫ ਐਮੀਨਸ ਅਮਲੋਹ ਦੀ ਹੋਣਹਾਰ ਵਿਦਿਆਰਥਣ ਅਮਨਦੀਪ ਕੌਰ ਸਪੁੱਤਰੀ ਨਰਿੰਦਰ ਸਿੰਘ ਵਾਸੀ ਅਮਲੋਹ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 500 ਵਿਚੋਂ 497 ਅੰਕ ਹਾਸਲ ਕਰਕੇ ਪੂਰੇ ਪੰਜਾਬ ਵਿਚ 14ਵਾਂ ਰੈਂਕ ਪ੍ਰਾਪਤ ਕੀਤਾ ਹੈ।

ਅਮਨਦੀਪ ਕੌਰ ਨਾਨ-ਮੈਡੀਕਲ ਵਿਸ਼ੇ ਦੀ ਵਿਦਿਆਰਥਣ ਹੈ ਅਤੇ ਉਸਦੀ ਇਸ ਵੱਡੀ ਕਾਮਯਾਬੀ ਨਾਲ ਪਰਿਵਾਰ, ਸਕੂਲ ਅਤੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਸਕੂਲ ਦੇ ਪ੍ਰਿੰਸੀਪਲ ਇਕਬਾਲ ਸਿੰਘ ਅਤੇ ਸਮੂਹ ਸਟਾਫ ਵਲੋਂ ਅਮਨਦੀਪ ਕੌਰ ਨੂੰ ਵਧਾਈ ਦਿੰਦਿਆਂ ਉਸਦੀ ਮਿਹਨਤ ਅਤੇ ਲਗਨ ਦੀ ਸ਼ਲਾਘਾ ਕੀਤੀ ਗਈ।

ਪ੍ਰਿੰਸੀਪਲ ਨੇ ਕਿਹਾ ਕਿ ਅਮਨਦੀਪ ਨੇ ਪੰਜਾਬ ਭਰ ਵਿਚ ਸਕੂਲ ਅਤੇ ਅਮਲੋਹ ਦਾ ਨਾਮ ਰੌਸ਼ਨ ਕੀਤਾ ਹੈ, ਜਿਸ ਉੱਤੇ ਸਕੂਲ ਨੂੰ ਹਮੇਸ਼ਾ ਮਾਣ ਰਹੇਗਾ। ਅਮਨਦੀਪ ਕੌਰ ਨੇ ਕਿਹਾ ਕਿ ਸਫਲਤਾ ਲਈ ਨਿਰੰਤਰ ਮਿਹਨਤ ਅਤੇ ਅਨੁਸ਼ਾਸਨ ਬਹੁਤ ਜ਼ਰੂਰੀ ਹਨ। ਉਸਨੇ ਦੱਸਿਆ ਕਿ ਉਹ ਭਵਿੱਖ ਵਿਚ ਅਧਿਆਪਕ ਬਣਨਾ ਚਾਹੁੰਦੀ ਹੈ ਅਤੇ ਆਪਣੇ ਇਸ ਸੁਪਨੇ ਨੂੰ ਪੂਰਾ ਕਰਨ ਲਈ ਲਗਾਤਾਰ ਮਿਹਨਤ ਕਰਦੀ ਰਹੇਗੀ। ਇਸ ਮੌਕੇ ਉਸਦੇ ਪਿਤਾ ਨਰਿੰਦਰ ਸਿੰਘ, ਮਾਤਾ ਪ੍ਰਭਜੋਤ ਕੌਰ ਅਤੇ ਦਾਦੀ ਹਰਜੀਤ ਕੌਰ ਵਲੋਂ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਸਾਂਝੀ ਕੀਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ