ਕੇਂਦਰ ਸਰਕਾਰ ਨੇ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ- ਮੁੱਖ ਮੰਤਰੀ ਭਗਵੰਤ ਮਾਨ
ਦਿੱਲੀ, 13 ਮਈ- ਅੱਜ ਦਿੱਲੀ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਹੋਈ ਗੱਲਬਾਤ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਪੰਜਾਬ ਦੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਅਤੇ ਖੇਤੀਬਾੜੀ ਖੇਤਰ ਨਾਲ ਸਬੰਧਤ ਮਹੱਤਵਪੂਰਨ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਖਾਦਾਂ ਦੀ ਨਿਰਵਿਘਨ ਸਪਲਾਈ 'ਤੇ ਵੀ ਚਰਚਾ ਕੀਤੀ ਗਈ, ਜਿਸ 'ਤੇ ਕੇਂਦਰੀ ਮੰਤਰੀ ਨੇ ਭਰੋਸਾ ਦਿੱਤਾ। ਖੇਤੀਬਾੜੀ ਨੂੰ ਹੋਰ ਲਾਭਦਾਇਕ ਬਣਾਉਣ ਲਈ ਫਸਲੀ ਚੱਕਰ ਤੋਂ ਅੱਗੇ ਵਧ ਕੇ ਖੇਤੀ ਵਿਭਿੰਨਤਾ ਲਿਆਉਣ ਬਾਰੇ ਸਕਾਰਾਤਮਕ ਚਰਚਾ ਹੋਈ।
ਕੇਂਦਰ ਸਰਕਾਰ ਨੇ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਹੈ। ਤੁਹਾਡੀ ਸਰਕਾਰ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
;
;
;
;
;
;
;
;