JALANDHAR WEATHER

ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀ ਸਾਰੀਆਂ 13 ਸੀਟਾਂ ‘ਤੇ ਚੋਣ ਲੜੇਗਾ ਸ਼੍ਰੋਮਣੀ ਅਕਾਲੀ ਦਲ- ਇੰਦਰਜੀਤ ਸਿੰਘ ਜੋਸਨ, ਗੋਲਡੀ ਜੋਸਨ

ਸੁਲਤਾਨਪੁਰ ਲੋਧੀ, 13 ਮਈ (ਥਿੰਦ)- ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸੁਲਤਾਨਪੁਰ ਲੋਧੀ ਦੇ ਸਿਆਸੀ ਮਾਹੌਲ ਵਿੱਚ ਚੱਲ ਰਹੀਆਂ ਸਰਗਰਮੀਆਂ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਅਤੇ ਸਮਾਜ ਸੇਵੀ ਇੰਦਰਜੀਤ ਸਿੰਘ ਜੋਸਨ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਗੋਲਡੀ ਜੋਸਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਗਰ ਕੌਂਸਲ ਦੀਆਂ ਸਾਰੀਆਂ 13 ਸੀਟਾਂ ‘ਤੇ ਪੂਰੀ ਤਾਕਤ ਨਾਲ ਚੋਣ ਲੜੇਗਾ ਅਤੇ ਇਸ ਵਾਰ ਸ਼ਹਿਰ ਵਿਚ ਅਕਾਲੀ ਦਲ ਦੀ ਭਾਰੀ ਬਹੁਮਤ ਨਾਲ ਜਿੱਤ ਯਕੀਨੀ ਹੈ। ਉਨ੍ਹਾਂ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਪੰਥਕ ਹਲਕਾ ਹਮੇਸ਼ਾਂ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਦਾ ਮਜ਼ਬੂਤ ਕਿਲ੍ਹਾ ਰਿਹਾ ਹੈ, ਪਰ ਪਿਛਲੇ ਕੁਝ ਸਾਲਾਂ ਦੌਰਾਨ ਮੌਜੂਦਾ ਸਰਕਾਰ ਅਤੇ ਕਾਂਗਰਸ ਪਾਰਟੀ ਨੇ ਸ਼ਹਿਰ ਦੇ ਵਿਕਾਸ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਪਰ ਧਰਾਤਲ ‘ਤੇ ਕੋਈ ਵਿਕਾਸ ਨਹੀਂ ਦਿਖਾਈ ਦਿੱਤਾ।

ਉਨ੍ਹਾਂ ਦੋਸ਼ ਲਗਾਇਆ ਕਿ ਪਵਿੱਤਰ ਸ਼ਹਿਰ ਦਾ ਦਰਜਾ ਹੋਣ ਦੇ ਬਾਵਜੂਦ ਵੀ ਸੁਲਤਾਨਪੁਰ ਲੋਧੀ ਦੀਆਂ ਸੜਕਾਂ ਟੁੱਟੀਆਂ ਪਈਆਂ ਹਨ, ਗਲੀਆਂ ਦੀ ਹਾਲਤ ਬਦਤਰ ਹੈ ਅਤੇ ਸ਼ਹਿਰ ਵਿਚ ਸਫਾਈ ਪ੍ਰਬੰਧ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕਾ ਹੈ। ਹਰ ਪਾਸੇ ਕੂੜੇ ਦੇ ਢੇਰ ਲੱਗੇ ਹੋਏ ਹਨ, ਪਰ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਜੋਸਨ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਲੋਕਾਂ ਨੂੰ ਸਿਰਫ਼ ਝੂਠੇ ਦਾਅਵੇ ਅਤੇ ਇਸ਼ਤਿਹਾਰ ਹੀ ਦਿੱਤੇ ਹਨ, ਜਦਕਿ ਕਾਂਗਰਸ ਪਾਰਟੀ ਆਪਣੇ ਰਾਜ ਦੌਰਾਨ ਵੀ ਸ਼ਹਿਰ ਲਈ ਕੋਈ ਵੱਡਾ ਵਿਕਾਸ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਹੁਣ ਲੋਕ ਦੋਵੇਂ ਪਾਰਟੀਆਂ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਬਦਲਾਅ ਚਾਹੁੰਦੇ ਹਨ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਆਗੂਆਂ ਦੀ ਇਕ ਅਹਿਮ ਮੀਟਿੰਗ ਵੀ ਹੋਈ, ਜਿਸ ਵਿਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵਿਸਥਾਰ ਨਾਲ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕੁਝ ਵਾਰਡਾਂ ਤੋਂ ਪਾਰਟੀ ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ, ਜਦਕਿ ਬਾਕੀ ਰਹਿੰਦੇ ਵਾਰਡਾਂ ਦੇ ਉਮੀਦਵਾਰਾਂ ਦਾ ਐਲਾਨ ਵੀ ਜਲਦ ਕਰ ਦਿੱਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ