ਨਗਰ ਨਿਗਮ ਚੋਣਾਂ ਨੂੰ ਲੈ ਕੇ ਅਕਾਲੀ ਦਲ ਦੀ ਪਹਿਲ, 44 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
ਬਠਿੰਡਾ, 13 ਮਈ (ਅੰਮਿ੍ਤਪਾਲ ਸਿੰਘ ਵਲਾਣ)- 26 ਮਈ ਨੂੰ ਹੋਣ ਵਾਲੀਆਂ ਬਠਿੰਡਾ ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪਹਿਲ ਕਰਦਿਆਂ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿਚ 50 ਵਿਚੋਂ 44 ਵਾਰਡਾਂ ਲਈ ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕੀਤਾ ਗਿਆ ਹੈ।
ਉਮੀਦਵਾਰਾਂ ਦੀ ਚੋਣ ਲਈ ਬਣਾਈ ਗਈ ਤਿੰਨ ਮੈਂਬਰੀ ਕਮੇਟੀ, ਜਿਸ ਵਿਚ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਅਤੇ ਇੰਦਰਜੀਤ ਸਿੰਘ ਬਰਾੜ ਸ਼ਾਮਲ ਸਨ, ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਇਹ ਸੂਚੀ ਤਿਆਰ ਕੀਤੀ ਗਈ।
ਜ਼ਿਲ੍ਹਾ ਪ੍ਰੈੱਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਪਹਿਲੀ ਸੂਚੀ ਵਿੱਚ ਵਾਰਡ ਨੰਬਰ 1 ਤੋਂ 50 ਤੱਕ ਦੇ 44 ਉਮੀਦਵਾਰਾਂ ਦੇ ਨਾਮ ਸ਼ਾਮਲ ਕੀਤੇ ਗਏ ਹਨ। ਜਦਕਿ ਬਾਕੀ ਰਹਿੰਦੇ ਵਾਰਡਾਂ ਦੀ ਸੂਚੀ ਵੀ ਜਲਦ ਜਾਰੀ ਕੀਤੀ ਜਾਵੇਗੀ।
;
;
;
;
;
;
;
;