JALANDHAR WEATHER

ਡੇਰਾ ਬਾਬਾ ਨਾਨਕ ਦੇ ਪਿੰਡ ਧਰਮਕੋਟ ਪੱਤਨ ‘ਚ ਗੋਲੀ ਚੱਲੀ, ਇਕ ਗੰਭੀਰ ਜ਼ਖਮੀ

ਡੇਰਾ ਬਾਬਾ ਨਾਨਕ, 13 ਮਈ (ਹੀਰਾ ਸਿੰਘ ਮਾਂਗਟ)- ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਧਰਮਕੋਟ ਪੱਤਨ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਗੋਲੀ ਚੱਲੀ ਹੈ। ਜਿਸ ਨਾਲ ਇਕ ਵਿਅਕਤੀ ਦੇ ਗੰਭੀਰ ਰੂਪ ਵਿਚ ਜਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ।

ਇਸ ਸਬੰਧੀ ਪੱਤਰਕਾਰਾਂ ਨੂੰ ਵਧੇਰੇ ਜਾਣਕਾਰੀ ਦਿੰਦਿਆਂ ਹੋਇਆਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸ.ਐਚ. ਓ. ਅਸ਼ੋਕ ਕੁਮਾਰ ਅਤੇ ਏਐਸਆਈ ਸੁਖਦੇਵ ਸਿੰਘ ਚੌਂਕੀ ਇੰਚਾਰਜ ਧਰਮਕੋਟ ਰੰਧਾਵਾ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਵਲੋਂ ਪੁਲਿਸ ਨੂੰ ਦਰਜ ਕਰਵਾਏ ਗਏ ਬਿਆਨਾਂ ਦੇ ਅਨੁਸਾਰ ਗੁਰਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਧਰਮਕੋਟ ਪੱਤਨ ਦਾ ਰਾਜਬੀਰ ਸਿੰਘ ਉਰਫ ਡਿੰਪਲ ਪੁੱਤਰ ਜੋਗਿੰਦਰ ਸਿੰਘ ਵਾਸੀ ਧਰਮਕੋਟ ਪੱਤਨ ਨਾਲ ਪੁਰਾਣੀ ਰੰਜਿਸ਼ ਨੂੰ ਲੈ ਕੇ ਤਕਰਾਰ ਹੋ ਗਿਆ ਸੀ ਜਿਸ ਤੋਂ ਬਾਅਦ ਦੇਰ ਰਾਤ ਰਾਜਬੀਰ ਸਿੰਘ ਉਰਫ ਡਿੰਪਲ ਤੇ ਨਿਸ਼ਾਨ ਸਿੰਘ ਨੇ ਆਪਣੇ ਕੁਝ ਹੋਰ ਸਾਥੀਆਂ ਸਮੇਤ ਹਥਿਆਰਾਂ ਨਾਲ ਲੈਸ ਹੋ ਕੇ ਗੁਰਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ ਦੇ ਘਰ ਦੇ ਬਾਹਰ ਆ ਕੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਜਿਸ ਤੇ ਇਕ ਗੋਲੀ ਗੁਰਪ੍ਰੀਤ ਸਿੰਘ ਦੇ ਸਿਰ ਤੇ ਲੱਗੀ। ਇਸ ਦੌਰਾਨ ਗੁਰਪ੍ਰੀਤ ਸਿੰਘ ਜਖਮੀ ਹੋ ਗਿਆ ਜਿਸ ਨੂੰ ਪਰਿਵਾਰ ਵਲੋਂ ਸਿਵਲ ਹਸਪਤਾਲ ਡੇਰਾ ਬਾਬਾ ਨਾਨਕ ਵਿਖੇ ਭਰਤੀ ਕਰਾਇਆ ਗਿਆ ਹੈ।

ਐਸ.ਐਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਗੁਰਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ ਤੇ 5 ਵਿਅਕਤੀਆਂ ਰਾਜਬੀਰ ਸਿੰਘ ਡਿੰਪਲ, ਸੰਦੀਪ ਸਿੰਘ ਸੰਨੀ, ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ ਤੇ ਨਿਸ਼ਾਨ ਸਿੰਘ ਸਾਰੇ ਵਾਸੀ ਧਰਮਕੋਟ ਪੱਤਨ ਉੱਪਰ ਇਰਾਦਾ ਕਤਲ ਤੇ ਧਾਰਾ 25, 54, 59 ਆਰਮਜ ਐਕਟ ਤਹਿਤ ਪਰਚਾ ਦਰਜ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵਲੋਂ ਦੋਸ਼ੀਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ