ਔਰਤ ਤੋਂ ਲੁਟੇਰੇ ਗਹਿਣੇ ਅਤੇ ਨਕਦੀ ਲੁੱਟ ਕੇ ਫ਼ਰਾਰ
ਲੁਧਿਆਣਾ, 13 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਅੱਠ ਦੇ ਘੇਰੇ ਅੰਦਰ ਪੈਂਦੇ ਇਲਾਕੇ ਘੁਮਾਰ ਮੰਡੀ ਵਿਚ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਇਕ ਅÏਰਤ ਪਾਸੋਂ ਉਸ ਦੇ ਗਹਿਣੇ ਅਤੇ ਨਕਦੀ ਖੋਹ ਲਈ ਤੇ ਫ਼ਰਾਰ ਹੋ ਗਏ | ਦਿਨ-ਦਿਹਾੜੇ ਹੋਈ ਇਸ ਘਟਨਾ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸੰਬੰਧੀ ਫਲਾਵਰ ਇਨਕਲੇਵ ਦੀ ਰਹਿਣ ਵਾਲੀ ਰੇਨੰੂ ਬਾਲਾ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ, ਪਰ ਹਾਲ ਦੀ ਘੜੀ ਲੁਟੇਰਿਆਂ ਦਾ ਪਤਾ ਨਹੀਂ ਲੱਗਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਮਥੂਟ ਫਾਈਨੈਂਸ ਕੰਪਨੀ ਨੈਸ਼ਨਲ ਰੋਡ ਕੁਮਾਰ ਮੰਡੀ ਵਿਚ ਕੰਮ ਆਈ ਸੀ | ਜਦੋਂ ਉਹ ਵਾਪਸ ਜਾ ਰਹੀ ਸੀ ਤਾਂ ਦੋ ਮੋਟਰਸਾਈਕਲ ਸਵਾਰ ਲੁਟੇਰੇ ਉਸ ਪਾਸ ਰੁਕੇ ਅਤੇ ਉਸ ਨਾਲ ਧੱਕਾ ਮੁੱਕੀ ਕਰਨ ਲੱਗ ਪਏ | ਇਹਨਾਂ ਲੁਟੇਰਿਆਂ ਵਲੋਂ ਉਸਦਾ ਪਰਸ ਖੋਹ ਲਿਆ | ਪਰਸ ਵਿਚ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਅਤੇ ਨਗਦੀ ਸੀ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ¢ ਇਹ ਸਾਰੀ ਘਟਨਾ ਉਥੇ ਲੱਗੇ ਸੀ.ਸੀ. ਟੀਵੀ ਕੈਮਰੇ ਵਿਚ ਕੈਦ ਹੋ ਗਈ, ਜਿਸ ਵਿਚ ਲੁਟੇਰੇ ਅÏਰਤ ਨਾਲ ਬੁਰੀ ਤਰ੍ਹਾਂ ਨਾਲ ਉਲਝ ਰਹੇ ਦਿਖਾਈ ਦੇ ਰਹੇ ਹਨ¢ ਪੁਲਿਸ ਵਲੋਂ ਸੀ.ਸੀ. ਟੀਵੀ ਕੈਮਰੇ ਦੀ ਫੁਟੇਜ ਵੀ ਕਬਜ਼ੇ ਵਿਚ ਲੈ ਲਈ ਹੈ
ਔਰਤ ਪਾਸੋਂ ਲੁੱਟ ਕਰਨ ਵਾਲੇ 2 ਕਾਬੂ
ਸਥਾਨਕ ਘੁਮਾਰ ਮੰਡੀ ਵਿਚ ਇੱਕ ਔਰਤ ਪਾਸੋਂ ਲੁੱਟ ਖੋਹ ਕਰਨ ਵਾਲੇ ਦੋ ਨੌਜਵਾਨਾਂ ਨੂੰ ਪੁਲਿਸ ਨੇ ਕਾਬੂ ਕੀਤਾ ਹੈ | ਕਥਿਤ ਦੋਸ਼ੀਆਂ ਵਿਚ ਹਰਮਨਪ੍ਰੀਤ ਸਿੰਘ ਵਾਸੀ ਦੁਗਰੀ ਅਤੇ ਸੋਨੂ ਵਾਸੀ ਨਿਰਮਲ ਨਗਰ ਵਜੋਂ ਕੀਤੀ ਗਈ ਹੈ | ਪੁਲਿਸ ਵਲੋਂ ਇਨ੍ਹਾਂ ਪਾਸੋਂ ਲੁੱਟਿਆ ਹੋਇਆ ਸਾਮਾਨ ਵੀ ਬਰਾਮਦ ਕੀਤਾ ਹੈ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ |
;
;
;
;
;
;
;
;