JALANDHAR WEATHER

ਮੁੱਖ ਮੰਤਰੀ ਭਗਵੰਤ ਮਾਨ ਅੱਜ 12ਵੀਂ ਜਮਾਤ ਦੇ ਟਾਪਰਾਂ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ, 14 ਮਈ- ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਵਿਚ 12ਵੀਂ ਜਮਾਤ ਦੇ ਟਾਪਰਾਂ ਨਾਲ ਮੁਲਾਕਾਤ ਕਰਨਗੇ। ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਨਤੀਜੇ ਦਿਖਾਈ ਦੇ ਰਹੇ ਹਨ। 416 ਸਰਕਾਰੀ ਸਕੂਲਾਂ ਨੇ 12ਵੀਂ ਜਮਾਤ ਵਿਚ 100 ਫੀਸਦੀ ਪਾਸ ਦਰ ਪ੍ਰਾਪਤ ਕੀਤੀ। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ 100 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਪ੍ਰਾਪਤ ਕੀਤੇ।

ਮਾਨਸਾ ਦੀ ਸੁਪਨੀਤ ਕੌਰ ਨੇ 500/500 ਅੰਕਾਂ ਨਾਲ ਪੰਜਾਬ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਲੁਧਿਆਣਾ ਦੀ ਸੁਹਾਨੀ ਚੌਹਾਨ ਨੇ 500/500 ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ।ਲਲੁਧਿਆਣਾ ਦੀ ਦਿਵਯਾਂਸ਼ੀ ਨੇ 500/500 ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ