JALANDHAR WEATHER

ਸੀਬੀਆਈ ਡਾਇਰੈਕਟਰ ਪ੍ਰਵੀਨ ਸੂਦ ਦਾ ਕਾਰਜਕਾਲ ਇਕ ਸਾਲ ਲਈ ਵਧਾਇਆ

ਨਵੀਂ ਦਿੱਲੀ, 14 ਮਈ- ਸੀਬੀਆਈ ਡਾਇਰੈਕਟਰ ਪ੍ਰਵੀਨ ਸੂਦ ਦਾ ਕਾਰਜਕਾਲ ਇਕ ਸਾਲ ਲਈ ਵਧਾ ਦਿੱਤਾ ਗਿਆ ਹੈ। ਸਰਕਾਰ ਨੇ ਬੁੱਧਵਾਰ ਨੂੰ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਇਸ ਦਾ ਐਲਾਨ ਕੀਤਾ। ਸੂਦ ਦਾ ਕਾਰਜਕਾਲ 24 ਮਈ ਨੂੰ ਖਤਮ ਹੋਣਾ ਸੀ। ਇਸ ਤੋਂ ਪਹਿਲਾਂ ਮੰਗਲਵਾਰ ਨੂੰ, ਨਵੇਂ ਸੀਬੀਆਈ ਡਾਇਰੈਕਟਰ ਦੀ ਚੋਣ ਸੰਬੰਧੀ ਪ੍ਰਧਾਨ ਮੰਤਰੀ ਨਿਵਾਸ 'ਤੇ ਇੱਕ ਮੀਟਿੰਗ ਹੋਈ ਸੀ। ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਸੂਰਿਆ ਕਾਂਤ ਅਤੇ ਰਾਹੁਲ ਗਾਂਧੀ ਮੀਟਿੰਗ ਵਿਚ ਸ਼ਾਮਲ ਹੋਏ। ਮੀਟਿੰਗ ਤੋਂ ਬਾਅਦ, ਰਾਹੁਲ ਨੇ ਚੋਣ ਪ੍ਰਕਿਰਿਆ ਨਾਲ ਆਪਣੀ ਅਸਹਿਮਤੀ ਪ੍ਰਗਟ ਕੀਤੀ।

ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇਕ ਪੱਤਰ ਸਾਂਝਾ ਕੀਤਾ ਜਿਸ ਵਿਚ ਦੋਸ਼ ਲਗਾਇਆ ਗਿਆ ਸੀ ਕਿ ਚੋਣ ਲਈ ਸੂਚੀਬੱਧ 69 ਉਮੀਦਵਾਰਾਂ ਦੇ ਵੇਰਵੇ ਪ੍ਰਦਾਨ ਨਹੀਂ ਕੀਤੇ ਗਏ ਸਨ। ਰਾਹੁਲ ਨੇ ਕਿਹਾ, "ਸੀਬੀਆਈ ਡਾਇਰੈਕਟਰ ਦੀ ਚੋਣ ਪ੍ਰਕਿਰਿਆ ਨੂੰ ਸਿਰਫ਼ ਰਸਮੀਤਾ ਤੱਕ ਘਟਾ ਦਿੱਤਾ ਗਿਆ ਹੈ। ਮੈਂ ਇਸ ਪੱਖਪਾਤੀ ਕੰਮ ਵਿੱਚ ਹਿਸਾ ਲੈ ਕੇ ਆਪਣੇ ਸੰਵਿਧਾਨਕ ਫਰਜ਼ ਤੋਂ ਨਹੀਂ ਭੱਜ ਸਕਦਾ। ਹਾਲਾਂਕਿ, ਮੈਂ ਆਪਣੀ ਸਖ਼ਤ ਅਸਹਿਮਤੀ ਪ੍ਰਗਟ ਕਰਦਾ ਹਾਂ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ